ਚੰਡੀਗੜ੍ਹ : ਪੰਜਾਬ ਵਿਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਵੀਰਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਹੈ ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ 'ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਅਕਤੂਬਰ ਦੇ ਮਹੀਨੇ ਵਿਚ ਕਈ ਵੱਡੇ ਤਿਉਹਾਰ ਆ ਰਹੇ ਹਨ ਜਿਸ ਵਿਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਸ਼ਾਮਲ ਹੈ, ਲਿਹਾਜ਼ਾ ਇਸ ਮਹੀਨੇ ਕਈ ਛੁੱਟੀਆਂ ਹੋਣ ਕਾਰਣ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।
ਇਹ ਵੀ ਪੜ੍ਹੋ : ਬਟਾਲਾ-ਕਾਦੀਆਂ ਬੱਸ ਹਾਦਸੇ ਦਾ ਖ਼ੌਫਨਾਕ ਮੰਜ਼ਰ, ਜੇ ਦਿਲ ਮਜ਼ਬੂਤ ਹੈ ਫਿਰ ਹੀ ਦੇਖਣਾ ਇਹ ਤਸਵੀਰਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਲਈ ਅਹਿਮ ਖ਼ਬਰ, ਸੂਬਾ ਸਰਕਾਰ ਨੇ ਮੋਬਾਈਲ ਐਪਲੀਕੇਸ਼ਨ ਕੀਤੀ ਲਾਂਚ
NEXT STORY