ਚੰਡੀਗੜ੍ਹ (ਵੈੱਬ ਡੈੱਸਕ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਅੱਜ ਤੁਰੰਤ ਪ੍ਰਭਾਵ (23 ਅਗਸਤ 2023) ਤੋਂ ਮਿਤੀ 26 ਅਗਸਤ 2023 (ਸ਼ਨੀਵਾਰ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਬਦਲਣ ਜਾ ਰਿਹਾ ਹੈ ਮੌਸਮ, ਅਗਲੇ 5 ਦਿਨਾਂ ਤਕ ਜਾਰੀ ਹੋਇਆ ਅਲਰਟ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪੀੜਤਾਂ ਨੂੰ ਬਚਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਘਰ 'ਚ ਪਿਆ ਚੀਕ-ਚਿਹਾੜਾ
NEXT STORY