ਚੰਡੀਗੜ੍ਹ/ਲੁਧਿਆਣਾ (ਵਿੱਕੀ): ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਣ ਸਾਰੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੜਾਕੇ ਦੀ ਠੰਡ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਣ ਪਹਿਲਾਂ ਹੀ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਕਰ ਦਿੱਤਆਂ ਗਈਆਂ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸਕੂਲਾਂ ਵਿਚ ਵੀ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਹੱਡ ਚੀਰਵੀਂ ਠੰਡ ਦਰਮਿਆਨ ਮੌਸਮ ਵਿਭਾਗ ਵੱਲੋਂ ਮੀਂਹ ਭਵਿੱਖਬਾਣੀ, ਵਧਾਏਗੀ ਚਿੰਤਾ
ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। 11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।
ਇਹ ਵੀ ਪੜ੍ਹੋ : ਬੋਰਡ ਦੀਆਂ ਪ੍ਰੀਖਿਆਵਾਂ ’ਚ ਬੈਠਣ ਵਾਲੇ ਵਿਦਿਆਰਥੀਆਂ ਲਈ ਖ਼ਤਰੇ ਦੀ ਘੰਟੀ, PSEB ਨੇ ਦਿੱਤੀ ਚਿਤਾਵਨੀ
ਬੋਰਡ ਦੀਆਂ ਪ੍ਰੀਖਿਆਵਾਂ ’ਚ ਬੈਠਣ ਵਾਲੇ ਵਿਦਿਆਰਥੀਆਂ ਲਈ ਖ਼ਤਰੇ ਦੀ ਘੰਟੀ, PSEB ਨੇ ਦਿੱਤੀ ਚਿਤਾਵਨੀ
NEXT STORY