ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ 'ਚ ਬੇਅਦਬੀ ਬਿੱਲ ਪਾਸ ਕੀਤਾ ਗਿਆ ਸੀ। ਹੁਣ ਬੇਅਦਬੀ ਬਿੱਲ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਕਮੇਟੀ 'ਚ 15 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਵਿਧਾਇਕ ਇੰਦਰਬਿਰ ਸਿੰਘ ਨਿੱਝਰ ਨੂੰ ਇਸ ਕਮੇਟੀ ਦੀ ਕਮਾਨ ਸੌਂਪੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, EXAMS ਦੀਆਂ ਤਾਰੀਖ਼ਾਂ ਦਾ ਐਲਾਨ
ਇਸ ਕਮੇਟੀ 'ਚ ਡਾ. ਇੰਦਰਬੀਰ ਸਿੰਘ ਨਿੱਝਰ, ਡਾ. ਅਜੇ ਗੁਪਤਾ, ਡਾ. ਅਮਨਦੀਪ ਕੌਰ ਅਰੋੜਾ, ਇੰਦਰਜੀਤ ਕੌਰ ਮਾਨ, ਜਗਦੀਪ ਕੰਬੋਜ, ਜੰਗੀ ਲਾਲ ਮਹਾਜਨ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਨੀਨਾ ਮਿੱਤਲ, ਪ੍ਰੋ. ਬਲਜਿੰਦਰ ਕੌਰ, ਪ੍ਰਿੰ. ਬੁੱਧ ਰਾਮ, ਬ੍ਰਹਮ ਸ਼ੰਕਰ ਜਿੰਪਾ, ਬਲਵਿੰਦਰ ਸਿੰਘ ਧਾਲੀਵਾਲ, ਮਦਨ ਲਾਲ ਬੱਗਾ, ਮਨਪ੍ਰੀਤ ਸਿੰਘ ਇਆਲੀ ਅਤੇ ਮੁਹੰਮਦ ਜ਼ਮੀਲ ਉਰ ਰਹਿਮਾਨ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 21-22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ
ਇਸ ਕਮੇਟੀ ਵਲੋਂ 6 ਮਹੀਨਿਆਂ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸੌਂਪੀ ਜਾਣੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ ਅਤੇ ਦਿੱਲੀ ਤੋਂ ਆਏ ਟਰੱਕਾਂ ਸਮੇਤ 10 ਵਾਹਨਾਂ ਨੂੰ ਰੋਕਿਆ, 14.90 ਲੱਖ ਜੁਰਮਾਨਾ ਵਸੂਲਿਆ
NEXT STORY