ਜਲੰਧਰ - ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਜਲੰਧਰ ਪੁਲਸ ਅਤੇ ਨਗਰ ਨਿਗਮ ਐਕਸ਼ਨ ਵਿੱਚ ਹਨ। ਬੁੱਧਵਾਰ ਦੁਪਹਿਰ ਨੂੰ ਟ੍ਰੈਫਿਕ ਪੁਲਸ ਅਤੇ ਨਗਰ ਨਿਗਮ ਨੇ ਵਾਲਮੀਕਿ ਚੌਂਕ 'ਤੇ ਇਕ ਅਨਾਊਂਸਮੈਂਟ ਕਰਵਾਈ ਕਿ ਜੇਕਰ ਕੋਈ ਦੁਕਾਨਦਾਰ ਜਾਂ ਵਾਹਨ ਪੀਲੀ ਲਾਈਨ ਦੇ ਬਾਹਰ ਖੜ੍ਹਾ ਪਾਇਆ ਜਾਂਦਾ ਹੈ ਤਾਂ ਚਲਾਨ ਕੱਟਿਆ ਜਾਵੇਗਾ। ਇਸ ਦੌਰਾਨ ਦੁਕਾਨਦਾਰ ਆਪਣਾ ਸਾਮਾਨ ਲੈ ਕੇ ਇੱਧਰ-ਉਧਰ ਭੱਜਣ ਲੱਗੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ 15 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਸ਼ਹਿਰ ਵਾਸੀ ਦੇਣ ਧਿਆਨ
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨ ਏ. ਡੀ. ਸੀ. ਪੀ. ਟ੍ਰੈਫਿਕ ਗੁਰਬਾਜ ਸਿੰਘ ਅਤੇ ਏ. ਸੀ. ਪੀ. ਉੱਤਰੀ ਆਤਿਸ਼ ਭਾਟੀਆ ਦੀ ਅਗਵਾਈ ਹੇਠ ਥਾਣਾ 1, 8, 6 ਅਤੇ 7 ਦੀ ਪੁਲਸ ਨੇ ਵਿਸ਼ੇਸ਼ ਨਾਕਾਬੰਦੀ ਦੌਰਾਨ ਵੱਖ-ਵੱਖ ਇਲਾਕਿਆਂ ਵਿੱਚ 580 ਵਾਹਨਾਂ ਦੀ ਜਾਂਚ ਕੀਤੀ। ਪੁਲਸ ਨੇ ਕੁੱਲ੍ਹ 136 ਵਾਹਨਾਂ ਦੇ ਚਲਾਨ ਕੀਤੇ ਅਤੇ 30 ਵਾਹਨਾਂ ਨੂੰ ਜ਼ਬਤ ਵੀ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਇਹ ਇਲਾਕਾ
ਏ. ਡੀ. ਸੀ. ਪੀ. ਗੁਰਬਾਜ ਸਿੰਘ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਤਿੰਨ ਸਵਾਰੀਆਂ ਲਈ 25, ਹੈਲਮੇਟ ਨਾ ਪਾਉਣ ਲਈ 20, ਨੰਬਰ ਪਲੇਟ ਨਾ ਲਗਾਉਣ ਲਈ 22, ਕਾਲੀਆਂ ਫਿਲਮਾਂ ਲਈ 18, ਮੋਡੀਫਾਈ ਬੁਲੇਟ ਲਈ 15 ਅਤੇ ਲਾਇਸੈਂਸ ਤੋਂ ਬਿਨਾਂ ਗੱਡੀ ਚਲਾਉਣ ਲਈ 6 ਚਲਾਨ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੁਕਾਨਾਂ ਦਾ ਸਾਮਾਨ ਅਤੇ ਵਾਹਨ ਸੜਕਾਂ 'ਤੇ ਖੜ੍ਹੇ ਸਨ, ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ ਤਾਂ ਜੋ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇ। ਉਨ੍ਹਾਂ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜੇਕਰ ਭਵਿੱਖ ਵਿੱਚ ਉਹ ਸੜਕਾਂ 'ਤੇ ਸਾਮਾਨ ਰੱਖਦੇ ਹਨ ਜਾਂ ਵਾਹਨ ਗਲਤ ਢੰਗ ਨਾਲ ਪਾਰਕ ਕਰਦੇ ਹਨ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਦੀਆਂ ਸੜਕਾਂ ਤੋਂ ਕਬਜ਼ੇ ਹਟਾਉਣ ਦੇ ਨਾਲ-ਨਾਲ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਤਰ੍ਹਾਂ ਸੜਕ 'ਤੇ ਕਬਜ਼ਾ ਨਾ ਕਰਨ ਤਾਂ ਜੋ ਟ੍ਰੈਫਿਕ ਜਾਮ ਨਾ ਹੋਵੇ।
ਇਹ ਵੀ ਪੜ੍ਹੋ: ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਵਾਲੀਆਂ ਗੋਲੀਆਂ ਤੇ ਨਸ਼ੀਲੇ ਕੈਪਸੂਲਾਂ ਸਮੇਤ 4 ਗ੍ਰਿਫ਼ਤਾਰ
NEXT STORY