ਚੰਡੀਗੜ੍ਹ : ਡਾਇਰੈਕਟਰ ਜਨਰਲ ਆਫ਼ ਪੁਲਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ ਸਥਿਤ ਆਪਣੇ ਦਫ਼ਤਰ ਵਿਖੇ “ਸੜਕ ਹਾਦਸਿਆਂ ਅਤੇ ਟ੍ਰੈਫਿਕ-2021” 'ਤੇ ਸਾਲਾਨਾ ਰਿਪੋਰਟ ਜਾਰੀ ਕੀਤੀ। ਇਹ ਕਿਤਾਬ ਵਧੀਕ ਡਾਇਰੈਕਟਰ ਜਨਰਲ ਆਫ ਪੁਲਸ ਟ੍ਰੈਫਿਕ ਏ. ਐੱਸ. ਰਾਏ ਅਤੇ ਪੰਜਾਬ ਦੇ ਟਰੈਫਿਕ ਸਲਾਹਕਾਰ ਡਾਕਟਰ ਨਵਦੀਪ ਅਸੀਜਾ ਦੀ ਮੌਜੂਦਗੀ ਵਿੱਚ ਜਾਰੀ ਕੀਤੀ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਕਰੀਬ 18 ਲੱਖ ਰੁਪਏ
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਕਿਤਾਬ ਪੰਜਾਬ ਪੁਲਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਸੇਫ਼ ਸੁਸਾਇਟੀ ਦੇ ਸਹਿਯੋਗ ਨਾਲ ਕੀਤੀ ਗਈ ਪਹਿਲ ਹੈ। ਇਸ ਵਿੱਚ ਪੰਜਾਬ 'ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੁੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਵੋਟ ਬਟੋਰਨ ਦਾ ਹਥਿਆਰ 'ਨਸ਼ਾ' ! ਰੂਹ ਕੰਬਾਊ ਵੀਡੀਓਜ਼ ਹੋ ਚੁੱਕੀਆਂ ਵਾਇਰਲ, ਨਹੀਂ ਲੱਭਿਆ ਕੋਈ ਪੱਕਾ ਹੱਲ
ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਨੂੰ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਅਹਿਮ ਭੂਮਿਕਾ ਨਿਭਾਏਗੀ। ਇਸ ਤੋਂ ਇਲਾਵਾ ਇਹ ਸੜਕ ਸੁਰੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਸਿੱਖਿਆ ਸ਼ਾਸਤਰੀਆਂ ਲਈ ਵੀ ਰੈਫਰੈਂਸ ਮਟੀਰੀਅਲ ਵਜੋਂ ਮਹੱਤਵਪੂਰਨ ਸਾਬਤ ਹੋਵੇਗੀ। ਡੀ.ਜੀ.ਪੀ. ਨੇ ਪੰਜਾਬ ਪੁਲਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਅਤੇ ਸੇਫ ਸੋਸਾਇਟੀ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।
ਜਲੰਧਰ ਦੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਲਈ ਖ਼ਰਚ ਕੀਤੇ ਜਾਣਗੇ 2.67 ਕਰੋੜ : ਮੰਤਰੀ ਨਿੱਝਰ
NEXT STORY