ਜਲੰਧਰ (ਮਹਾਜਨ) : ਜਲੰਧਰ ਦੇ ਰਾਏਪੁਰ ਰਸੂਲਪੁਰ ਵਿਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਸ ਵੱਲੋਂ ਇਕ ਹੋਰ ਮੁਲਜ਼ਮ ਨਾਲ ਐਨਕਾਊਂਟਰ ਹੋਇਆ ਹੈ। ਇਸ ਦੌਰਾਨ ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਸ਼ਰਾਬ ਦੇ ਠੇਕੇ 'ਤੇ ਅਣਪਛਾਤਿਆਂ ਵੱਲੋਂ 'ਪੈਟਰੋਲ ਬੰਬ' ਹਮਲਾ, ਚਲਾਈਆਂ ਗੋਲੀਆਂ
ਇਸ ਦੌਰਾਨ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਜਲੰਧਰ ਵਿਚ ਰਾਏਪੁਰ ਰਸੂਲਪੁਰ ਹੋਏ ਹਮਲੇ ਦੇ ਸਬੰਧ ਵਿਚ ਪੁਲਸ ਹੱਥ ਵੱਡੀ ਸਫਲਤਾ ਲੱਗੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਅਮਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਘੁੱਗ ਜੋ ਕਿ ਕਪੂਰਥਲਾ ਦਾ ਰਹਿਣ ਵਾਲਾ ਹੈ, ਨੂੰ ਹਿਮਾਚਲ ਵਿਚੋਂ ਫੜਿਆ ਗਿਆ ਸੀ। ਇਸ ਦੇ ਨਾਲ ਇਸ ਦੇ ਹੋਰ ਵੀ ਸਾਥੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਜਲੰਧਰ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਆਦਮਪੁਰ ਨੇੜੇ ਅਚਾਨਕ ਗੱਡੀ ਵਿਚ ਖਰਾਬੀ ਆਉਣ 'ਤੇ ਮੁਲਜ਼ਮ ਨੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਨੇ ਉਸ ਨੂੰ ਕਾਬੂ ਕਰਨ ਦੀ ਨੀਅਤ ਨਾਲ ਉਸ ਦੀ ਲੱਤ ਉੱਤੇ ਗੋਲੀ ਚਲਾਈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਦੱਸਿਆ ਕਿ ਹਮਲੇ ਦੇ ਸਬੰਧ ਵਿਚ ਕਰੀਬ ਸਾਰੇ ਮੁਲਜ਼ਮ ਕਾਬੂ ਕਰ ਲਏ ਗਏ ਹਨ।
ਅਣਪਛਾਤਿਆਂ ਨੇ 'ਆਪ' ਦੇ ਵਰਕਰ ਦੇ ਘਰ ਦੇ ਬਾਹਰ ਚਲਾਈਆਂ ਗੋਲੀਆਂ, ਇਲਾਕੇ 'ਚ ਸਹਿਮ
ਦੱਸ ਦਈਏ ਕਿ 16 ਮਾਰਚ ਨੂੰ ਜਲੰਧਰ ਵਿਚ Youtuber ਰੋਜਰ ਸੰਧੂ ਦੇ ਘਰ 'ਤੇ ਗ੍ਰਨੇਡ ਸੁੱਟਿਆ ਗਿਆ ਸੀ, ਪਰ ਗ੍ਰਨੇਡ ਫਟਿਆ ਨਹੀ ਸੀ। ਇਸ ਮਾਮਲੇ ਦੀ ਜਾਂਚ ਲਈ ਪੁਲਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜਾਂਚ ਦੌਰਾਨ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਦੀ ਪਛਾਣ ਯਮੁਨਾਨਗਰ ਦੇ ਪਿੰਡ ਵੇਹਤਾ ਵਾਸੀ ਹਾਰਦਿਕ ਕੰਬੋਜ ਵਜੋਂ ਹੋਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕੰਬੋਜ ਨੂੰ ਸੋਮਵਾਰ ਨੂੰ ਪਿੰਡ ਵੇਹਤਾ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ ਹਥਿਆਰ ਦੀ ਬਰਾਮਦਕੀ ਲਈ ਪੁਲਸ ਪਾਰਟੀ ਕੰਬੋਜ ਨੂੰ ਲੈ ਕੇ ਗਈ ਸੀ, ਜਿੱਥੇ ਉਸ ਨੇ ਪੁਲਸ ਪਾਰਟੀ 'ਤੇ ਗੋਲ਼ੀ ਚਲਾ ਦਿੱਤੀ। ਪੁਲਸ ਵੱਲੋਂ ਆਤਮ-ਰੱਖਿਆ ਵਿਚ ਜਵਾਬੀ ਫ਼ਾਇਰਿੰਗ ਵਿਚ ਕੰਬੋਜ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਦੇ ਠੇਕੇ 'ਤੇ ਅਣਪਛਾਤਿਆਂ ਵੱਲੋਂ 'ਪੈਟਰੋਲ ਬੰਬ' ਹਮਲਾ, ਚਲਾਈਆਂ ਗੋਲੀਆਂ
NEXT STORY