ਬਠਿੰਡਾ (ਵਿਜੈ ਵਰਮਾ) : ਬਠਿੰਡਾ ਪੁਲਸ ਵਲੋਂ ਪਿੰਡ ਕਟਾਰ ਸਿੰਘ ਵਾਲਾ ਵਿਖੇ ਫ਼ਿਰੌਤੀ ਦੇ ਮਾਮਲੇ ਨੂੰ ਲੈ ਕੇ ਇਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਐਨਕਾਊਂਟਰ ਦੌਰਾਨ ਦੋਹਾਂ ਪਾਸਿਆਂ ਤਾੜ-ਤਾੜ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਪੂਰਾ ਇਲਾਕਾ ਕੰਬ ਗਿਆ। ਐੱਸ. ਐੱਸ. ਪੀ. ਬਠਿੰਡਾ ਸਮੇਤ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ। ਪੁਲਸ ਨੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਹਾਲੀ ਤੋਂ ਵੱਡੀ ਖ਼ਬਰ : ਰਾਣਾ ਬਲਾਚੌਰੀਆ ਕਤਲ ਮਾਮਲੇ ਦਾ ਮੁੱਖ ਸ਼ੂਟਰ ਐਨਕਾਊਂਟਰ 'ਚ ਢੇਰ (ਵੀਡੀਓ)
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਨਿਵਾਸੀ ਗੁਰਸੇਵ ਸਿੰਘ ਵੱਲੋਂ ਅਜੀਤ ਰੋਡ ਸਥਿਤ ਆਈਲੈਂਡ ਸੈਂਟਰ ਨੇੜੇ ਇੱਕ ਵਿਅਕਤੀ ਤੋਂ ਇਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਮੁਲਜ਼ਮ ਦੀ ਤਲਾਸ਼ 'ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਸ਼ਨੀਵਾਰ ਸਵੇਰੇ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਮੁਲਜ਼ਮ ਪਿੰਡ ਕਟਾਰ ਸਿੰਘ ਵਾਲਾ ਇਲਾਕੇ 'ਚ ਮੌਜੂਦ ਹੈ। ਇਸ ’ਤੇ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਇਲਾਕੇ ਨੂੰ ਘੇਰ ਲਿਆ। ਆਪਣੇ ਆਪ ਨੂੰ ਘਿਰਿਆ ਦੇਖ ਮੁਲਜ਼ਮ ਨੇ ਪੁਲਸ ਟੀਮ ’ਤੇ ਫਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਮੁਲਜ਼ਮ ਦੀ ਲੱਤ 'ਚ ਗੋਲੀ ਲੱਗ ਗਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ : PGI ’ਚ ਦੁਨੀਆ ਦੀ ਵਿਲੱਖਣ ਸਰਜਰੀ, 2 ਸਾਲਾ ਬੱਚੇ ਦੇ ਦਿਮਾਗ ’ਚੋਂ ਕੱਢਿਆ 7 ਇੰਚ ਲੰਬਾ ਟਿਊਮਰ
ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਹ ਪੁਲਸ ਦੀ ਸਖ਼ਤ ਨਿਗਰਾਨੀ ਹੇਠ ਹੈ। ਪੁਲਸ ਵੱਲੋਂ ਮੌਕੇ ਤੋਂ ਹਥਿਆਰ ਵੀ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਐੱਸ. ਐੱਸ. ਪੀ. ਬਠਿੰਡਾ ਨੇ ਦੱਸਿਆ ਕਿ ਫਿਰੌਤੀ ਵਰਗੇ ਗੰਭੀਰ ਅਪਰਾਧਾਂ ਖ਼ਿਲਾਫ਼ ਪੁਲਸ ਦੀ ਜ਼ੀਰੋ ਟਾਲਰੈਂਸ ਨੀਤੀ ਹੈ ਅਤੇ ਅਜਿਹੇ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਮਾਮਲੇ ਸਬੰਧੀ ਹੋਰ ਵੀ ਕੜੀਆਂ ਜੋੜੀਆਂ ਜਾ ਰਹੀਆਂ ਹਨ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਕੋਈ ਹੋਰ ਸਾਥੀ ਜਾਂ ਗਿਰੋਹ ਤਾਂ ਸ਼ਾਮਲ ਨਹੀਂ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੋਹਾਲੀ ਪੁਲਸ ਵਲੋਂ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਮੁੱਖ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਸੀ। ਪੁਲਸ ਨੇ ਐਨਕਾਊਂਟਰ ਦੌਰਾਨ ਸ਼ੂਟਰ ਨੂੰ ਢੇਰ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਗਾ ਦੇ ਮੇਅਰ ਦੀ ਚੋਣ ਇਸ ਤਾਰੀਖ਼ ਨੂੰ ਹੋਵੇਗੀ, ਹਾਈਕੋਰਟ ਦੇ ਹੁਕਮਾਂ ਮਗਰੋਂ ਕੀਤਾ ਗਿਆ ਐਲਾਨ
NEXT STORY