ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋ ਕਲਾਂ ਦੇ ਇਕ ਘਰ ਵਿਚ ਜ਼ਬਰਦਸਤ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਮਕਾਨ ਦੀਆਂ ਤਿੰਨ ਛੱਤਾਂ ਉੱਡ ਗਈਆਂ ਅਤੇ ਪੂਰਾ ਇਲਾਕਾ ਕੰਬ ਗਿਆ। ਧਮਾਕੇ ਤੋਂ ਬਾਅਦ ਇਕ ਕਮਰੇ ਵਿਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਣ ਘਰ ਦਾ ਮਾਲਕ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਧਮਾਕੇ ਦੇ ਕਾਰਣਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਵਿਚ ਲਗਭਗ 8 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਹਾਦਸੇ ਵਿਚ ਜ਼ਖਮੀ ਹੋਇਆ ਹਰਮੇਲ ਸਿੰਘ ਇਲੈਕਟ੍ਰੀਸ਼ਨ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰਾਂ ਦੀ ਆਈ ਸ਼ਾਮਤ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
ਭਾਵੇਂ ਧਮਾਕੇ ਦੇ ਕਾਰਨਾਂ ਦਾ ਪੱਕੇ ਤੌਰ 'ਤੇ ਅਜੇ ਪਤਾ ਨਹੀਂ ਲੱਗ ਰਿਹਾ ਹੈ ਪਰ ਸੂਤਰਾਂ ਆਖ ਰਹੇ ਹਨ ਕਿ ਇਨਵਰਟਰ, ਗੈਸ ਸਿਲੰਡਰ ਤੋਂ ਗੈਸ ਲੀਕ ਕਾਰਣ ਇਹ ਧਮਾਕਾ ਹੋਇਆ ਹੈ। ਇਹ ਧਮਾਕਾ ਕਿੰਨਾ ਸ਼ਕਤੀਸ਼ਾਲੀ ਸੀ, ਇਸ ਦਾ ਅੰਦਾਜ਼ਾ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਧਮਾਕੇ ਕਾਰਣ ਮਕਾਨ ਦੀਆਂ ਤਿੰਨ ਛੱਤਾਂ ਉਡ ਗਈਆਂ ਅਤੇ ਸਾਰਾ ਸਮਾਨ ਨੁਕਸਾਨਿਆ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਸੰਗਠਨ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਦਦ ਦੀ ਮੰਗ ਕੀਤੀ ਹੈ। ਜਿਵੇਂ ਇਹ ਧਮਾਕੇ ਦੀ ਸੂਚਨਾ ਮਿਲੀ ਤਾਂ ਪੁਲਸ ਵੀ ਤੁਰੰਤ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ
ਕੀ ਕਹਿਣਾ ਹੈ ਐੱਸ. ਐੱਚ. ਓ. ਦਾ
ਰੁੜਕੀ ਕਲਾਂ ਥਾਣੇ ਦੇ ਐੱਸ. ਐੱਚ. ਓ. ਗੁਰਮੇਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ ਜਾਵੇਗੀ ਅਤੇ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਇਕ ਰਿਪੋਰਟ ਤਿਆਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਹੋਏ ਧਮਾਕੇ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਕਾਨਦਾਰ ਦਾ ਮੋਬਾਇਲ ਫੋਨ ਖੋਹ ਰਫ਼ੂਚੱਕਰ ਹੋਏ ਲੁਟੇਰੇ
NEXT STORY