ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ 'ਚ ਬੀ. ਓ. ਪੀ. ਚੌਤਰਾ ਸਰਹੱਦ ਨੇੜੇ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਬੀ. ਐੱਸ. ਐੱਫ. ਦਾ ਇਕ ਜਵਾਨ ਵੀ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕੱਟਿਆ ਗਿਆ ਅਜੀਬੋ-ਗਰੀਬ ਚਲਾਨ! ਖ਼ਬਰ ਪੜ੍ਹ ਤੁਸੀਂ ਵੀ ਰਹਿ ਜਾਵੋਗੇ ਹੈਰਾਨ
ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ ਬੀ. ਐੱਸ. ਐੱਫ. ਦੀ ਚੌਤਰਾ ਬੀ. ਓ. ਪੀ. ਦੇ ਜਵਾਨ ਕੰਡਿਆਲੀ ਤਾਰ ਨੇੜੇ ਡਿਊਟੀ 'ਤੇ ਤਾਇਨਾਤ ਸਨ। ਇਸ ਦੌਰਾਨ ਅਚਾਨਕ ਜ਼ੋਰਦਾਰ ਧਮਾਕਾ ਹੋਇਆ, ਜਿਸ ਦੌਰਾਨ ਬੀ. ਐੱਸ. ਐੱਫ. ਦਾ ਇਕ ਜਵਾਨ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਰਜਿਸਟਰੀ ਕਰਾਉਣ ਵਾਲਿਆਂ ਨੂੰ ਵੱਡੀ ਰਾਹਤ! ਦਸਤਾਵੇਜ਼ਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
ਜ਼ਖਮੀ ਜਵਾਨ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਾਇਆ ਹਗਿਆ। ਇਸ ਗੱਲ ਦਾ ਪਤਾ ਲੱਗਾ ਹੈ ਕਿ ਸਰਹੱਦ 'ਤੇ ਵਾੜ ਨੇੜੇ ਆਈ. ਈ. ਡੀ. ਲੁਕੋਇਆ ਹੋਇਆ ਸੀ ਅਤੇ ਸਰਚ ਆਪਰੇਸ਼ਨ ਦੌਰਾਨ ਅਚਾਨਕ ਧਮਾਕਾ ਹੋ ਗਿਆ। ਇਸ ਘਟਨਾ ਤੋਂ ਬਾਅਦ ਬੰਬ ਸਕੁਐਡ ਟੀਮ ਅਤੇ ਬੀ. ਐੱਸ. ਐੱਫ. ਅਤੇ ਪੁਲਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਖਦ ਘਟਨਾ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਨੇ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਮਾਰੀ ਛਾਲ
NEXT STORY