ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਇਲਾਕੇ 'ਚ ਦੇਰ ਰਾਤ ਗੋਲੀਬਾਰੀ ਦੀ ਸੰਸਨੀਖੇਜ਼ ਘਟਨਾ ਵਾਪਰੀ। ਇਸ ਦੌਰਾਨ ਨਰਾਇਣ ਦਾਸ ਨਾਮਕ ਵਿਅਕਤੀ ਦੀ ਮੌਤ ਹੋ ਗਈ, ਜੋ ਆਪਣੇ ਘਰ ਦੇ ਨੇੜੇ ਹੀ ਜਨਰਲ ਸਟੋਰ ਚਲਾਉਂਦਾ ਸੀ। ਪਰਿਵਾਰਕ ਮੈਂਬਰਾਂ ਦੇ ਮੁਤਾਬਕ, ਨਰਾਇਣ ਦਾਸ ਹਰ ਰੋਜ਼ ਦੀ ਤਰ੍ਹਾਂ ਰਾਤ ਸਮੇਂ ਆਪਣੇ ਕੁੱਤਿਆਂ ਨੂੰ ਘੁਮਾਉਣ ਲਈ ਬਾਹਰ ਨਿਕਲੇ ਹੋਏ ਸਨ। ਇਸ ਦੌਰਾਨ ਅਚਾਨਕ ਗੋਲੀ ਚੱਲਣ ਦੀ ਆਵਾਜ਼ ਆਈ। ਉਨ੍ਹਾਂ ਨੇ ਤੁਰੰਤ ਘਰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਨੂੰ ਗੋਲੀ ਲੱਗ ਗਈ ਹੈ।
ਇਹ ਵੀ ਪੜ੍ਹੋ- ਪੰਜਾਬੀਆਂ ਨੂੰ 5 ਦਿਨ ਝਲਣੇ ਪੈਣਗੇ ਲੰਬੇ ਬਿਜਲੀ ਕੱਟ, ਜਲੰਧਰ, ਲੁਧਿਆਣਾ ਤੇ ਮੋਹਾਲੀ ਸਮੇਤ ਇਹ ਜ਼ਿਲ੍ਹੇ ਪ੍ਰਭਾਵਿਤ
ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ, ਪਰ ਕਰੀਬ ਅੱਧੇ ਘੰਟੇ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਨਰਾਇਣ ਦਾਸ ਦਾ ਕਿਸੇ ਨਾਲ ਕੋਈ ਵੱਡਾ ਵਿਵਾਦ ਨਹੀਂ ਸੀ। ਹਾਲਾਂਕਿ ਨੇੜੇ ਦੀ ਇਕ ਦੁਕਾਨ ਨਾਲ ਇਨਵਰਟਰ ਨੂੰ ਲੈ ਕੇ ਝਗੜਾ ਹੋਇਆ ਸੀ। ਪਰਿਵਾਰ ਨੇ ਮੁਲਜ਼ਮ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਐੱਸ.ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨਰਾਇਣ ਦਾਸ ਨੇ ਇੱਕ ਦੁਕਾਨ ਦੇ ਸ਼ਟਰ ‘ਤੇ ਲੱਕੜੀ ਨਾਲ ਵਾਰ ਕੀਤਾ, ਜਿਸ ਤੋਂ ਬਾਅਦ ਗੁਆਂਢੀ ਰਜਨੀਸ਼ ਨਾਲ ਤਕਰਾਰ ਹੋ ਗਈ। ਤਕਰਾਰ ਦੌਰਾਨ ਰਜਨੀਸ਼ ਨੇ ਆਪਣੀ 12 ਬੋਰ ਲਾਇਸੈਂਸੀ ਬੰਦੂਕ ਨਾਲ ਗੋਲੀ ਚਲਾਈ, ਜੋ ਨਰਾਇਣ ਦਾਸ ਦੀ ਲੱਤ ਵਿੱਚ ਲੱਗੀ। ਵੱਧ ਖੂਨ ਵਹਿਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਵਾਰਦਾਤ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਕੇਸ ਦਰਜ ਕਰਕੇ ਅਗਲੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਲਾਰੈਂਸ ਆਫ ਪੰਜਾਬ', ਵੈਬ ਸੀਰੀਜ਼ ਨੂੰ ਲੈ ਪੈ ਗਿਆ ਰੌਲਾ, ਬਲਕੌਰ ਸਿੰਘ ਨੇ ਚੁੱਕੇ ਸਵਾਲ
NEXT STORY