ਜਲੰਧਰ (ਖੁਰਾਣਾ)– ਕੀ ਜਲੰਧਰ ਸੈਂਟਰਲ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ ਵੱਲ ਵਧ ਰਿਹਾ ਹੈ? ਨਗਰ ਨਿਗਮ ਦੀਆਂ ਹਾਲੀਆ ਸਰਗਰਮੀਆਂ ਅਤੇ ਤਿਆਰੀਆਂ ਨੂੰ ਦੇਖ ਕੇ ਸਿਆਸੀ ਹਲਕਿਆਂ ਵਿਚ ਅਜਿਹੀਆਂ ਚਰਚਾਵਾਂ ਜ਼ੋਰ ਫੜਨ ਲੱਗੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਨਿਗਮ ਦੇ ਉੱਚ ਅਧਿਕਾਰੀਆਂ ਨੇ ਹੇਠਲੇ ਪੱਧਰ ਦੇ ਅਫਸਰਾਂ ਨੂੰ ‘ਬਾਈ ਇਲੈਕਸ਼ਨ ਮੋਡ’ ਵਿਚ ਆਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਇਸ ਅਟਕਲ ਨੂੰ ਹੋਰ ਬਲ ਮਿਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਹੋਵੇਗਾ ਵੱਡਾ ਫ਼ੈਸਲਾ! CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ
ਜ਼ਿਕਰਯੋਗ ਹੈ ਕਿ ਕਾਂਗਰਸ ਦੇ ਤਤਕਾਲੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਸੁਸ਼ੀਲ ਰਿੰਕੂ ਨੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਨਾਲ ਜਲੰਧਰ ਵੈਸਟ ਵਿਚ ਜ਼ਿਮਨੀ ਚੋਣ ਹੋਈ, ਜਿਸ ਵਿਚ ‘ਆਪ’ ਉਮੀਦਵਾਰ ਮਹਿੰਦਰ ਭਗਤ ਜੇਤੂ ਰਹੇ। ਹੁਣ ‘ਆਪ’ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੀਲੈਂਸ ਕਾਰਵਾਈ ਚੱਲ ਰਹੀ ਹੈ ਅਤੇ ਉਹ ਨਾਭਾ ਜੇਲ੍ਹ ਵਿਚ ਬੰਦ ਹਨ। ਅਜਿਹੇ ਵਿਚ ਜਲੰਧਰ ਸੈਂਟਰਲ ਦੀ ਸੀਟ ਨੂੰ ਲੈ ਕੇ ਅਟਕਲਾਂ ਤੇਜ਼ ਹੋ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਡੇਰਾ ਮੁਖੀ ਦੀ ਕੁੜੀ ਨਾਲ ਅਸ਼ਲੀਲ ਵੀਡੀਓ ਵਾਇਰਲ!
ਇਸੇ ਕੜੀ ਵਿਚ ਆਮ ਆਦਮੀ ਪਾਰਟੀ ਦੇ ਉਦਯੋਗਪਤੀ ਨਿਤਿਨ ਕੋਹਲੀ ਨੂੰ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੇ ਨਾਂ ਦੇ ਐਲਾਨ ਦੇ ਨਾਲ ਹੀ ਸਿਆਸੀ ਗਲਿਆਰਿਆਂ ਵਿਚ ਚਰਚਾ ਸ਼ੁਰੂ ਹੋ ਗਈ ਕਿ ਕੋਹਲੀ ਨੂੰ ਆਗਾਮੀ ਜ਼ਿਮਨੀ ਚੋਣ ਲਈ ‘ਆਪ’ ਦਾ ਸੰਭਾਵਿਤ ਉਮੀਦਵਾਰ ਬਣਾਇਆ ਜਾਵੇਗਾ। ਕਿਉਂਕਿ ਮੇਅਰ ਵਨੀਤ ਧੀਰ ਨਿਤਿਨ ਕੋਹਲੀ ਦੇ ਕਾਫੀ ਨਜ਼ਦੀਕੀ ਹਨ, ਇਸ ਲਈ ਨਗਰ ਨਿਗਮ ਅੰਦਰ ਵਿਸ਼ੇਸ਼ ਹਲਚਲ ਦੇਖੀ ਜਾ ਰਹੀ ਹੈ। ਸੂਤਰਾਂ ਮੁਤਾਬਕ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਜਲੰਧਰ ਸੈਂਟਰਲ ਹਲਕੇ ਦੇ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਜਾਵੇ।
ਸ਼ੁੱਕਰਵਾਰ ਨੂੰ ਨਗਰ ਨਿਗਮ ਕੰਪਲੈਕਸ ਵਿਚ ਹੋਈ ਮੀਟਿੰਗ ਵਿਚ ਸੈਂਟਰਲ ਵਿਧਾਨ ਸਭਾ ਹਲਕੇ ਦੇ 23 ਵਾਰਡਾਂ ਦੇ ਜਿੱਤੇ-ਹਾਰੇ ਕੌਂਸਲਰ ਉਮੀਦਵਾਰ ਸ਼ਾਮਲ ਹੋਏ। ਇਸ ਮੀਟਿੰਗ ਵਿਚ ਇਲਾਕੇ ਦੀਆਂ ਸੀਵਰੇਜ, ਵਾਟਰ ਸਪਲਾਈ, ਸੜਕਾਂ ਦੀ ਮੁਰੰਮਤ ਅਤੇ ਸਟਰੀਟ ਲਾਈਟਾਂ ਵਰਗੀਆਂ ਸਮੱਸਿਆਵਾਂ ’ਤੇ ਖੁੱਲ੍ਹ ਕੇ ਚਰਚਾ ਹੋਈ ਅਤੇ ਵਧੇਰੇ ਕੌਂਸਲਰਾਂ ਨੇ ਦੋਸ਼ ਲਾਇਆ ਕਿ ਨਿਗਮ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਸੁਣਦੇ, ਫੋਨ ਤਕ ਨਹੀਂ ਚੁੱਕਦੇ ਅਤੇ ਸਮੱਸਿਆਵਾਂ ਦੇ ਹੱਲ ਵਿਚ ਕੋਈ ਦਿਲਚਸਪੀ ਨਹੀਂ ਦਿਖਾਉਂਦੇ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ
ਇਸ ’ਤੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਗਈ ਕਿ ਹੁਣ ਲਾਪ੍ਰਵਾਹੀ ਅਤੇ ਟਾਲ-ਮਟੋਲ ਦਾ ਰਵੱਈਆ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਾਰਿਆਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨਾ ਹੀ ਹੋਵੇਗਾ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਜਲੰਧਰ ਸੈਂਟਰਲ ਵਿਧਾਨ ਸਭਾ ਹਲਕਾ ਨੇੜ ਭਵਿੱਖ ਵਿਚ ਜ਼ਿਮਨੀ ਚੋਣ ਦਾ ਸਾਹਮਣਾ ਕਰੇਗਾ ਜਾਂ ਫਿਰ 2027 ਵਿਚ ਹੋਣ ਵਾਲੀ ਨਿਯਮਿਤ ਵਿਧਾਨ ਸਭਾ ਦੀ ਚੋਣ ਵਿਚ ਨਿਤਿਨ ਕੋਹਲੀ ਨੂੰ ਮੈਦਾਨ ਵਿਚ ਉਤਾਰਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਗੱਡੀ ’ਚ ਯਾਤਰੀ ਦਾ ਆਈਫੋਨ ਚੋਰੀ, ਪੁਲਸ ਨੇ ਟ੍ਰੈਕਿੰਗ ਰਾਹੀਂ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
NEXT STORY