ਜਲੰਧਰ, (ਰੱਤਾ)– ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਨੇ ਜਿਥੇ ਇਕ ਹੋਰ ਮਰੀਜ਼ ਦੀ ਜਾਨ ਲੈ ਲਈ, ਉੱਥੇ ਹੀ 15 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਸੋਮਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 19 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 4 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ।
ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 15 ਮਰੀਜ਼ਾਂ ਵਿਚ ਕੁਝ ਸੈਂਟਰਲ ਟਾਊਨ, ਬਸਤੀ ਬਾਵਾ ਖੇਲ, ਪ੍ਰੀਤ ਨਗਰ, ਗੁਰੂ ਤੇਗ ਬਹਾਦਰ ਨਗਰ, ਨਿਊ ਸੰਤੋਖਪੁਰਾ, ਗੁਰੂ ਨਾਨਕਪੁਰਾ, ਮਿੱਠਾਪੁਰ ਆਦਿ ਇਲਾਕਿਆਂ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਨਿੱਜੀ ਹਸਪਤਾਲ ਵਿਚ ਇਲਾਜ ਅਧੀਨ ਮਾਡਲ ਟਾਊਨ ਨਿਵਾਸੀ 65 ਸਾਲਾ ਰੀਟਾ ਨੇ ਕੋਰੋਨਾ ਨਾਲ ਲੜਦਿਆਂ ਦਮ ਤੋੜ ਦਿੱਤਾ।
2725 ਦੀ ਰਿਪੋਰਟ ਆਈ ਨੈਗੇਟਿਵ ਅਤੇ 30 ਨੂੰ ਮਿਲੀ ਛੁੱਟੀ
ਸਿਹਤ ਵਿਭਾਗ ਤੋਂ ਸੋਮਵਾਰ ਨੂੰ ਮਿਲੀ ਜਾਣਕਾਰੀ ਅਨੁਸਾਰ ਵਿਭਾਗ ਨੂੰ 2725 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 30 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 848 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਕੁੱਲ ਸੈਂਪਲ-526471
ਨੈਗੇਟਿਵ ਆਏ-486892
ਪਾਜ਼ੇਟਿਵ ਆਏ-20373
ਡਿਸਚਾਰਜ ਹੋਏ-19487
ਮੌਤਾਂ ਹੋਈਆਂ-660
ਐਕਟਿਵ ਕੇਸ-226
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ 'ਚ ਰੇਤ ਮਾਫੀਆ ਖ਼ਤਮ ਕਿਉਂ ਨਹੀਂ ਕਰ ਪਾਏ : ਅਕਾਲੀ ਦਲ
NEXT STORY