ਜੈਂਤੀਪੁਰ, (ਜ.ਬ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਸਮੇਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਵਿਚ ਨਸ਼ਾ ਖਤਮ ਕਰਨ ਦਾ ਐਲਾਨ ਝੂਠਾ ਹੀ ਸਾਬਤ ਹੁੰਦਾ ਦਿਖਾਈ ਦੇ ਰਿਹਾ ਹੈ, ਜਿੱਥੇ ਕੁਝ ਸਮਾਂ ਪਹਿਲਾਂ ਜ਼ਹਿਰੀਲੀ ਸ਼ਰਾਬ ਨਾਲ ਸੈਂਕੜੇ ਮੌਤਾਂ ਹੋਈਆਂ ਸਨ ਅਤੇ ਪੰਜਾਬ ਵਿਚ ਹਜ਼ਾਰਾਂ ਮੌਤਾਂ ਨਸ਼ੇ ਦੀ ਓਵਰਡੋਜ਼ ਨਾਲ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ:- 'ਅਕਾਲੀ ਸਰਕਾਰ ’ਚ ਉਪ ਮੁੱਖ ਮੰਤਰੀ ਹੁੰਦੇ ਹੋਏ ਵੀ ਆਪਣੇ ਹੀ ਹਲਕੇ ਦਾ ਵਿਕਾਸ ਨਹੀਂ ਕਰਵਾ ਸਕੇ ਸੁਖਬੀਰ'
ਇਸੇ ਤਰ੍ਹਾਂ ਦਾ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦ ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਚਾਚੋਵਾਲੀ ਦੇ ਵਸਨੀਕ ਨੌਜਵਾਨ ਸਰਬਜੀਤ ਸਿੰਘ ਪੁੱਤਰ ਤਰਸੇਮ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਮੌਕੇ ਇਕੱਤਰ ਪਿੰਡ ਵਾਸੀਆਂ ਨੇ ਪੁਲਸ ਥਾਣਾ ਕੱਥੂਨੰਗਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਕਿ ਇਹ ਸਾਰਾ ਨਸ਼ਾ ਪੁਲਸ ਦੀ ਮਿਲੀਭੁਗਤ ਨਾਲ ਵਿਕ ਰਿਹਾ ਹੈ ਅਤੇ ਪੁਲਸ ਨਸ਼ਾ ਸਮੱਗਲਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕਈ ਵਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਸ ਥਾਣਾ ਕੱਥੂਨੰਗਲ ਨੂੰ ਬੇਨਤੀਆਂ ਕਰ ਚੁੱਕੇ ਹਾਂ ਪਰ ਪੁਲਸ ਕੋਈ ਧਿਆਨ ਨਹੀਂ ਦੇ ਰਹੀ।
ਇਹ ਵੀ ਪੜ੍ਹੋ:- BSF ਦੇ ਜਵਾਨਾਂ ਵੱਲੋਂ ਸਮੱਗਲਿੰਗ ਕਰਨ ਵਾਲੇ 4 ਵਿਅਕਤੀ ਕਾਬੂ, ਇੱਕ ਦੇ ਲੱਗੀ ਗੋਲੀ
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਬੇਹੋਸ਼ ਹੋ ਜਾਣ ’ਤੇ ਪਿੰਡ ਵਾਸੀਆਂ ਵੱਲੋਂ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਇਸ ਸਬੰਧੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਚੌਕੀ ਜੈਂਤੀਪੁਰ ਦੇ ਇੰਚਾਰਜ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਦ ਉਹ ਨਸ਼ੇ ਦੀ ਵਿਕਰੀ ਦੀ ਗੁਪਤ ਸੂਚਨਾ ਮਿਲਣ 'ਤੇ ਪਿੰਡ ਚਾਚੋਵਾਲੀ ਵਿਖੇ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਦੱਸਿਆ ਕਿ ਇਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਚੁੱਕੀ ਹੈ ਅਤੇ ਉਸਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:- ਪੰਜਾਬ 'ਚ ਐਤਵਾਰ ਨੂੰ ਕੋਰੋਨਾ ਦੇ 1501 ਨਵੇਂ ਮਾਮਲੇ ਆਏ ਸਾਹਮਣੇ, 20 ਦੀ ਮੌਤ
ਇਸ ਸਬੰਧੀ ਐੱਸ. ਐੱਚ. ਓ. ਕੱਥੂਨੰਗਲ ਨਾਲ ਸੰਪਰਕ ਕੀਤਾ ਤਾਂ 2 ਮੌਤਾ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਹਨ ਅਤੇ ਉਹ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਸਮੱਗਲਰਾਂ ਖ਼ਿਲਾਫ਼ ਪੁਲਸ ਦਾ ਸਹਿਯੋਗ ਦੇਣ। ਇਸ ਮੌਕੇ ਪਿੰਡ ਵਾਸੀ ਭੁਪਿੰਦਰ ਸਿੰਘ, ਅਦਰਸ਼ ਸਿੰਘ, ਬਲਦੇਵ ਸਿੰਘ, ਰਣਜੀਤ ਸਿੰਘ, ਧੀਰ ਸਿੰਘ, ਜ਼ੋਲੀ, ਮੰਗਲ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।
BSF ਦੇ ਜਵਾਨਾਂ ਵੱਲੋਂ ਸਮੱਗਲਿੰਗ ਕਰਨ ਵਾਲੇ 4 ਵਿਅਕਤੀ ਕਾਬੂ, ਇੱਕ ਦੇ ਲੱਗੀ ਗੋਲੀ
NEXT STORY