ਤਲਵੰਡੀ ਭਾਈ, (ਗੁਲਾਟੀ)- ਪਿੰਡ ਇੱਟਾਂਵਾਲੀ ਦੇ ਇੱਕ ਕਰਜ਼ਾਈ ਕਿਸਾਨ ਦਾ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਉਮਰ 44 ਗੁਰਮੇਲ ਸਿੰਘ ਵਾਸੀ ਇੱਟਾਂਵਾਲੀ ਵਜੋਂ ਹੋਈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਦੇ ਸਿਰ 'ਤੇ 11-12 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਕਰਜ਼ੇ ਤੋਂ ਦੁੱਖੀ ਕਿਸਾਨ ਨੇ ਅੱਜ ਸਵੇਰੇ ਕੀਟਨਾਸਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ 3 ਬੱਚੇ ਅਤੇ ਪਤਨੀ ਛੱਡ ਗਿਆ।
ਇਹ ਵੀ ਪੜ੍ਹੋ:- ਪੰਜਾਬ 'ਚ ਬੁੱਧਵਾਰ ਨੂੰ ਕੋਰੋਨਾ ਦੇ 2039 ਨਵੇਂ ਮਾਮਲੇ ਆਏ ਸਾਹਮਣੇ, 35 ਦੀ ਮੌਤ
ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਾਵਲੇ ਕਰ ਦਿੱਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੀਬੀ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ 'ਚ ਚੱਲ ਰਹੇ ਸੰਘਰਸ਼ 'ਚ ਕਿਸਾਨ ਰੇਸ਼ਮ ਸਿੰਘ ਨੇ ਅਜੇ ਪਿਛਲੇ ਹਫ਼ਤੇ ਹੀ ਟਿੱਕਰੀ ਬਾਰਡਰ ਤੋਂ ਵਾਪਸੀ ਕੀਤੀ ਸੀ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਕਿਸਾਨ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਇਹ ਵੀ ਪੜ੍ਹੋ:- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੇਟਿਵ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ 'ਤੇ 3 ਮੁਲਾਜਮਾਂ ਦੀ ਰਿਪੋਰਟ ਪਾਜ਼ੇਟਿਵ
NEXT STORY