ਜਲੰਧਰ/ਚੰਡੀਗੜ੍ਹ : ਪੰਜਾਬ 'ਚ ਹੜ੍ਹਾਂ ਦੇ ਮੱਦੇਨਜ਼ਰ ਜਿੱਥੇ ਸਕੂਲਾਂ 'ਚ ਪਹਿਲਾਂ ਹੀ ਛੁੱਟੀਆਂ ਚੱਲ ਰਹੀਆਂ ਹਨ। ਉੱਥੇ ਹੀ ਪੰਜਾਬ ਸਰਕਾਰ ਵਲੋਂ ਅੱਜ ਲਈ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ ਜਲੰਧਰ 'ਚ ਬੜੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸਕੂਲਾਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਪੇਪਰਾਂ ਦੀ DATESHEET, ਵਿਦਿਆਰਥੀ ਪੜ੍ਹ ਲੈਣ ਪੂਰਾ ਸ਼ਡਿਊਲ
ਇਸ ਸਬੰਧ 'ਚ ਜਲੰਧਰ ਮੈਜਿਸਟ੍ਰੇਟ ਵੱਲੋਂ ਸ਼ਨੀਵਾਰ (6 ਸਤੰਬਰ) ਨੂੰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹੜ੍ਹ ਕਾਰਨ ਘਰ ਛੱਡਣ ਦੀ ਤਿਆਰੀ ਕਰਦੇ ਪਰਿਵਾਰ ਨਾਲ ਜੋ ਹੋਇਆ, ਹਰ ਕਿਸੇ ਦਾ ਪਿਘਲ ਜਾਵੇਗਾ ਦਿਲ
ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਬਾਬਾ ਸੋਢਲ ਮੇਲੇ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿੱਦਿਅਕ ਅਦਾਰਿਆਂ ਸਮੇਤ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ 'ਚ ਸ਼ਨੀਵਾਰ ਨੂੰ ਛੁੱਟੀ ਰਹੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਕੂਲਾਂ ਦੀਆਂ ਛੁੱਟੀਆਂ ਵਿਚਾਲੇ ਆ ਗਈ ਪੇਪਰਾਂ ਦੀ DATESHEET, ਵਿਦਿਆਰਥੀ ਪੜ੍ਹ ਲੈਣ ਪੂਰਾ ਸ਼ਡਿਊਲ
NEXT STORY