ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ 'ਚ ਇਕ ਹੋਰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਦਰਅਸਲ, 26 ਫਰਵਰੀ ਯਾਨੀ ਬੁੱਧਵਾਰ ਨੂੰ ਮਹਾਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ 'ਚ ਛੁੱਟੀ ਰਹੇਗੀ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਦੇ ਡਿਊਟੀ Time ਨੂੰ ਲੈ ਕੇ ਅਹਿਮ ਖ਼ਬਰ! ਨਹੀਂ ਮਿਲਦੀ ਕੋਈ ਛੁੱਟੀ
ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ ਪੂਰੇ ਦੇਸ਼ 'ਚ ਇਸ ਵਾਰ 26 ਫਰਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਲੋਕ ਭਗਵਾਨ ਸ਼ਿਵ ਦੀ ਪੂਜਾ ਕਰਕੇ ਪੂਰਾ ਦਿਨ ਵਰਤ ਵੀ ਰੱਖਦੇ ਹਨ। ਇਸ ਦਿਨ ਮੰਦਰਾਂ ਅਤੇ ਹੋਰਨਾ ਥਾਵਾਂ 'ਤੇ ਵਿਸ਼ੇਸ਼ ਪੂਜਾ-ਅਰਚਨਾ ਅਤੇ ਪ੍ਰੋਗਰਾਮ ਰੱਖੇ ਜਾਂਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਧਮਾਕਾ! ਟੁੱਟ ਗਏ ਦੁਕਾਨਾਂ ਦੇ ਸ਼ੀਸ਼ੇ, ਇੱਧਰ-ਉਧਰ ਭੱਜਣ ਲੱਗੇ ਲੋਕ (ਤਸਵੀਰਾਂ)
ਉੱਥੇ ਹੀ ਪੰਜਾਬ 'ਚ ਵੱਸਦੇ ਹਿੰਦੂ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਸੂਬਾ ਸਰਕਾਰ ਨੇ 26 ਫਰਵਰੀ ਦਿਨ ਬੁੱਧਵਾਰ ਦੀ ਛੁੱਟੀ ਐਲਾਨੀ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਹੁਕਮ ਦਿੱਤੇ ਜਾ ਚੁੱਕੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਵਿਆਹ ਦੇ 12 ਸਾਲ ਬਾਅਦ ਵੀ ਧੀ ਘਰ ਨਹੀਂ ਹੋਈ ਔਲਾਦ, ਫ਼ਿਰ ਪਿਓ ਨੇ ਜੋ ਕੀਤਾ ਜਾਣ ਕੰਬ ਜਾਵੇਗੀ ਰੂਹ
NEXT STORY