ਗੁਰਾਇਆ (ਮੁਨੀਸ਼, ਹੇਮੰਤ)- ਪੰਜਾਬ ਦੇ ਗੁਰਾਇਆ ਇਲਾਕੇ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨੌਜਵਾਨ ਨੇ ਨੇ ਆਪਣੇ ਹੀ ਤਾਏ ਦੇ ਪੁੱਤ ਦਾ ਕਤਲ ਕਰ ਦਿੱਤਾ। ਵਾਰਦਾਤ ਦੀ ਜਾਣਕਾਰੀ ਮਿਲਣ ਮਗਰੋਂ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਫਿਲੌਰ ਸਰਵਨ ਸਿੰਘ ਬੱਲ ਨੇ ਦੱਸਿਆ ਕਿ ਐੱਸ.ਐੱਚ.ਓ. ਗੁਰਾਇਆ ਗੁਰਸ਼ਰਨ ਸਿੰਘ ਤੇ ਉਨ੍ਹਾਂ ਦੀ ਟੀਮ ਨੇ 2 ਘੰਟਿਆਂ ’ਚ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ ਇਕ ਸਵਿਫਟ ਕਾਰ, ਇਕ ਹਾਕੀ ਤੇ ਲੋਹੇ ਦਾ ਹਥਿਆਰ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ- ਹੁਣ ਪੂਰੇ ਅਮਰੀਕਾ 'ਚ ਵੱਜਣਗੇ ਛਾਪੇ ! ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਟਰੰਪ ਨੇ ਜਾਰੀ ਕਰ'ਤੇ ਨਵੇਂ ਹੁਕਮ
ਉਨ੍ਹਾਂ ਦੱਸਿਆ ਕਿ ਤੇਜਵੀਰ ਸਿੰਘ, ਜੋ ਗੁਰਾਇਆ ਦੇ ਪੱਤੀ ਮਾਂਗਾ ਕੇ ਦਾ ਰਹਿਣ ਵਾਲਾ ਹੈ, ਉਸ ਦੇ ਨਾਲ ਉਸ ਦਾ ਭਰਾ ਬਲਜੀਤ ਸਿੰਘ ਉਰਫ ਬੱਬੂ, ਜੋ ਦੋਵੇਂ ਫਗਵਾੜਾ ਤੋਂ ਸ਼ਰਾਬ ਪੀ ਕੇ ਵਾਪਸ ਕਾਰ ’ਚ ਆ ਰਹੇ ਸਨ। ਇਸ ਦੌਰਾਨ ਦੋਹਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਕੋਈ ਤਕਰਾਰਬਾਜ਼ੀ ਹੋਈ ਗਈ ਤੇ ਗੱਲ ਇਸ ਕਦਰ ਵਧ ਗਈ ਕਿ ਤੇਜਵੀਰ ਨੇ ਗੁਰਾਇਆ ਵਿਖੇ ਬਲਜੀਤ ਸਿੰਘ ਉਰਫ ਬੱਬੂ ਦੇ ਸਿਰ ’ਚ ਹਾਕੀ ਤੇ ਲੋਹੇ ਦੇ ਹਥਿਆਰ ਨਾਲ ਵਾਰ ਕਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਤੇ ਖੁਦ ਹੀ ਉਸ ਨੂੰ ਹਸਪਤਾਲ ’ਚ ਲੈ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਪੁਲਸ ਵੱਲੋਂ ਤਫਤੀਸ਼ ਕਰਨ ਤੋਂ ਬਾਅਦ ਇਸ ਸਾਰੇ ਮਾਮਲੇ ਨੂੰ ਹੱਲ ਕਰਦੇ ਹੋਏ ਤੇਜਵੀਰ ਸਿੰਘ ਉਰਫ ਤੇਜੀ ਪੁੱਤਰ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਕੇ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕਲਯੁਗੀ ਪਿਓ ਨੇ ਆਪਣੀ ਹੀ ਧੀ ਨਾਲ ਕੀਤੀ ਗੰਦੀ ਕਰਤੂਤ, ਹੁਣ ਅਦਾਲਤ ਨੇ ਦਿੱਤੀ ਮਿਸਾਲੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਧਾਰਮਿਕ ਅਸਥਾਨ ਦੇ ਮੁੱਖ ਸੇਵਾਦਾਰ ਦੀ ਲਾਸ਼ ਖੂਹ ’ਚੋਂ ਮਿਲੀ, ਇਲਾਕੇ 'ਚ ਫੈਲੀ ਸਨਸਨੀ
NEXT STORY