ਮੋਗਾ (ਕਸ਼ਿਸ਼ ਸਿੰਗਲਾ) : ਮੋਗਾ 'ਚ ਬੀਤੀ ਰਾਤ ਨੌਜਵਾਨ ਦਾ ਸ਼ਰੇਆਮ ਗੋਲੀ ਮਾਲ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਨੌਜਵਾਨ ਰਮੇਸ਼ ਕੁਮਾਰ ਆਪਣੇ ਦੋਸਤਾਂ ਨਾਲ ਰੋਟੀ ਖਾਣ ਇੱਕ ਢਾਬੇ 'ਤੇ ਗਿਆ ਅਤੇ ਉਸ ਤੋਂ ਬਾਅਦ ਉਹ ਉੱਥੋਂ ਬੀਅਰ ਲੈਣ ਲਈ ਚਲਾ ਗਿਆ। ਇਸ ਦੌਰਾਨ ਅਣਪਛਾਤੇ ਵਿਅਕਤੀ ਆਪਸ 'ਚ ਲੜ ਰਹੇ ਸੀ ਅਤੇ ਉਨ੍ਹਾਂ ਦੀ ਰਮੇਸ਼ ਕੁਮਾਰ ਉਰਫ ਸ਼ਸ਼ੀ ਨਾਲ ਵੀ ਬਹਿਸਬਾਜ਼ੀ ਹੋ ਗਈ। ਇਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਉਸ 'ਤੇ ਗੋਲੀ ਚਲਾ ਦਿੱਤੀ ਗਈ, ਜਿਸ ਦੌਰਾਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਮਹਾਮਾਰੀ ਫੈਲਣ ਦਾ ਖ਼ਤਰਾ! ਸਿਹਤ ਵਿਭਾਗ ALERT, ਜਾਣੋ ਕਿਹੜੀਆਂ ਬੀਮਾਰੀਆਂ ਲੈਣਗੀਆਂ ਲਪੇਟੇ 'ਚ
ਇਸ ਭਿਆਨਕ ਮੰਜ਼ਰ ਨੂੰ ਦੇਖਣ ਵਾਲਿਆਂ ਦੇ ਰੌਂਗਟੇ ਖੜ੍ਹੇ ਹੋ ਗਏ। ਮ੍ਰਿਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਪੁੱਤਰ ਨੂੰ ਘਟਨਾ ਤੋਂ ਤੁਰੰਤ ਬਾਅਦ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਦੇ ਬੇਟੇ ਨੂੰ ਮ੍ਰਿਤਕ ਕਰਾਰ ਦਿੱਤਾ।
ਇਹ ਵੀ ਪੜ੍ਹੋ : ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪੀੜਤਾਂ ਨੂੰ ਸਮਰਪਿਤ ਕੀਤੀਆਂ 2 ਨਿੱਜੀ ਰਿਹਾਇਸ਼ਾਂ, 24 ਘੰਟੇ ਖੋਲ੍ਹੇ ਦਰਵਾਜ਼ੇ
ਦੂਜੇ ਪਾਸੇ ਅਣਪਛਾਤੇ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਪੁਲਸ ਵੱਲੋਂ ਹੁਣ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ 30 ਤੋਂ 35 ਸਾਲ ਦਾ ਸੀ ਅਤੇ ਉਹ ਇੱਕ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ। 2 ਦਿਨ ਪਹਿਲਾਂ ਹੀ ਉਸ ਵੱਲੋਂ ਆਪਣੇ ਨਵੇਂ ਮਕਾਨ ਦਾ ਨਕਸ਼ਾ ਬਣਾਇਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਹੁਣ ਰੋ-ਰੋ ਕੇ ਬੁਰਾ ਹਾਲ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ, ਜਾਰੀ ਹੋਈਆਂ ਹਦਾਇਤਾਂ
NEXT STORY