ਬਰੇਟਾ (ਬਾਂਸਲ) : ਪਿੰਡ ਕੁਲਰੀਆਂ ਵਿੱਚ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਇੱਕ 20 ਸਾਲਾ ਨੌਜਵਾਨ ਨੇ ਘਰ 'ਚ ਹੀ ਫਾਹਾ ਲੈ ਕੇ ਆਪਣੀ ਜਾਨ ਲੈ ਲਈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ, ਨੌਜਵਾਨ ਸੁਖਰਾਜ ਸਿੰਘ ਕਾਫੀ ਸਮੇਂ ਤੋਂ ਨੌਕਰੀ ਦੀ ਭਾਲ ਵਿੱਚ ਸੀ ਅਤੇ ਆਰਮੀ ਦੀ ਤਿਆਰੀ ਵੀ ਘਰ ਰਿਹਾ ਸੀ ਪਰ ਲਗਾਤਾਰ ਅਸਫਲਤਾ ਕਾਰਨ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿਣ ਲੱਗਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸਨੇ ਬੁੱਧਵਾਰ ਦੀ ਦੁਪਹਿਰ ਆਪਣੇ ਘਰ 'ਚ ਪੱਖੇ ਨਾਲ ਗਲ ਫਾਹਾ ਲੈ ਲਿਆ।
ਇਹ ਵੀ ਪੜ੍ਹੋ : ਲੁਧਿਆਣਾ 'ਚ ਇਤਿਹਾਸਕ ਭਗਵਾਨ ਜਗਨਨਾਥ ਰਥ ਯਾਤਰਾ ਦਾ ਆਯੋਜਨ, ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
ਘਟਨਾ ਦੀ ਸੂਚਨਾ ਮਿਲਦਿਆਂ ਹੀ ਕੁਲਰੀਆਂ ਪੁਲਸ ਮੌਕੇ 'ਤੇ ਪਹੁੰਚੀ ਅਤੇ ਸਰੀਰ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਲੋਕਾਂ ਵਿੱਚ ਇਸ ਘਟਨਾ ਨੂੰ ਲੈ ਕੇ ਦੁੱਖ ਦਾ ਮਾਹੌਲ ਹੈ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਦੋ ਭੈਣਾਂ ਛੱਡ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
NEXT STORY