ਅੰਮ੍ਰਿਤਸਰ (ਵੈੱਬ ਡੈਸਕ): ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬੀਤੇ ਕੱਲ੍ਹ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਵਾਰਿਸ ਥਾਪ ਦਿੱਤਾ ਗਿਆ ਹੈ। ਹਾਲਾਂਕਿ ਡੇਰੇ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB) ਦੇ ਮੌਜੂਦਾ ਸੰਤ ਸਤਿਗੁਰੂ ਹਨ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਮੁਖੀ ਨਾਲ ਵਾਰਿਸ ਦੀ ਪਹਿਲੀ ਤਸਵੀਰ ਆਈ ਸਾਹਮਣੇ
ਇਸ ਨੂੰ ਲੈ ਕੇ ਡੇਰਾ ਬਿਆਸ ਵੱਲੋਂ ਵਿਦੇਸ਼ਾਂ ਵਿਚ ਰਹਿੰਦੀ ਸੰਗਤ ਲਈ ਵੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿਚ ਲਿਖਿਆ ਗਿਆ ਹੈ ਕਿ 2 ਸਤੰਬਰ, 2024 ਨੂੰ ਬਾਬਾ ਜੀ ਨੇ ਭਾਰਤ ਦੀਆਂ ਸਾਰੀਆਂ RSSB ਸੁਸਾਇਟੀਆਂ ਦੇ ਪ੍ਰਬੰਧਕੀ ਮੁਖੀ (ਪੈਟਰਨ) ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਜ਼ੂਰ ਜਸਦੀਪ ਸਿੰਘ ਗਿੱਲ ਨੂੰ ਇਨ੍ਹਾਂ ਸੁਸਾਇਟੀਆਂ ਦਾ ਸਰਸਪ੍ਰਸਤ ਥਾਪਿਆ ਹੈ। ਇਹ ਫ਼ੈਸਲਾ ਉੱਤਰਾਧਿਕਾਰੀ ਯੋਜਨਾ ਦੇ ਹਿੱਸੇ ਵਜੋਂ ਲਿਆ ਗਿਆ ਹੈ। ਇਸ ਦੇ ਨਾਲ ਹੀ ਬਾਬਾ ਜੀ ਨੇ ਐਲਾਨ ਕੀਤਾ ਹੈ ਕਿ ਹਜ਼ੂਰ ਜਸਦੀਪ ਸਿੰਘ ਗਿੱਲ ਭਵਿੱਖ ਵਿਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸੰਤ ਸਤਿਗੁਰੂ ਹੋਣਗੇ ਅਤੇ ਉਨ੍ਹਾਂ ਤੋਂ ਬਾਅਦ ਸੰਗਤ ਨੂੰ ਨਾਮ ਦਾਨ ਦੇਣ ਦਾ ਅਧਿਕਾਰ ਹੋਵੇਗਾ।
ਹਾਲਾਂਕਿ, ਬਾਬਾ ਜੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਕ ਮੁਖੀ ਹਨ। ਉਹ ਹਜ਼ੂਰ ਜਸਦੀਪ ਸਿੰਘ ਗਿੱਲ ਨਾਲ ਜ਼ਿੰਮੇਵਾਰੀ ਸਾਂਝੀ ਕਰਨਗੇ। ਇਸ ਫ਼ੈਸਲੇ ਨੂੰ ਨੁਮਾਇੰਦਿਆਂ ਵੱਲੋਂ ਸਥਾਪਤ ਪ੍ਰਬੰਧ ਵਜੋਂ ਦੇਖਿਆ ਜਾਵੇ, ਜਿਸ ਤਹਿਤ ਮੌਜੂਦਾ ਨੁਮਾਇੰਦੇ ਦੀ ਸੇਵਾਮੁਕਤੀ ਤੋਂ ਪਹਿਲਾਂ ਵਾਧੂ ਨੁਮਾਇੰਦਾ ਨਿਯੁਕਤ ਕੀਤਾ ਜਾਂਦਾ ਹੈ। ਉਹ ਇਕੱਠੇ ਕੰਮ ਕਰਨਗੇ ਅਤੇ ਜ਼ਿੰਮੇਵਾਰੀਆਂ ਸਾਂਝੀਆਂ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਇਸੇ ਸਾਲ ਮੁਕੰਮਲ ਹੋਵੇਗਾ CM ਮਾਨ ਦਾ ਡ੍ਰੀਮ ਪ੍ਰਾਜੈਕਟ! ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ
ਇਸ ਪੱਤਰ ਰਾਹੀਂ ਬਾਬਾ ਜੀ ਦੀ ਸਿਹਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਬਾਬਾ ਜੀ ਬੀਮਾਰ ਨਹੀਂ ਹਨ ਤੇ ਸਿਹਤਯਾਬ ਹਨ। ਉਨ੍ਹਾਂ ਨੂੰ ਕੋਈ ਗੰਭੀਰ ਬਿਮਾਰੀ ਨਹੀਂ ਹੈ। ਸਿਰਫ਼ ਵੱਧਦੀ ਉਮਰ ਕਾਰਨ ਆਮ ਦਰਦਾਂ ਹਨ। ਇਸ ਦੇ ਨਾਲ ਹੀ ਪੱਤਰ ਵਿਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਫ਼ਿਲਹਾਲ ਡੇਰੇ ਦੇ ਸਤਿਸੰਗ, ਨਾਮਦਾਨ ਅਤੇ ਪ੍ਰਬੰਧਕੀ ਪ੍ਰਕਿਰਿਆਵਾਂ ਵਿਚ ਕੋਈ ਤਬਦੀਲੀ ਨਹੀਂ ਆਈ ਹੈ। ਬਾਬਾ ਜੀ ਡੇਰਾ ਬਿਆਸ ਦੇ ਅਧਿਆਤਮਕ ਮੁਖੀ ਹਨ ਤੇ ਫ਼ਿਲਹਾਲ ਸਭ ਕੁਝ ਜਿਉਂ ਦਾ ਤਿਉਂ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਏਅਰਫੋਰਸ ਸਟੇਸ਼ਨ 'ਤੇ ਤਾਇਨਾਤ ਜਵਾਨ ਦੀ ਮੌਤ, ਅਚਾਨਕ ਚੱਲ ਗਈ ਗੋਲੀ
NEXT STORY