ਮੋਗਾ (ਗੋਪੀ ਰਾਊਕੇ) : ਮੋਗਾ ਜ਼ਿਲ੍ਹੇ ਦੇ ਪਿੰਡ ਡਾਲਾ ਵਿਖੇ ਅੱਜ ਸਵੇਰੇ ਲਗਭਗ 7.45 ਵਜੇ ਦੇ ਕਰੀਬ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪੰਚਾਇਤ ਸਕੱਤਰ ਸੁਖਬੀਰ ਸਿੰਘ ਡਾਲਾ ਦੇ ਘਰ ’ਤੇ ਗੋਲੀਆਂ ਚਲਾ ਦਿੱਤੀਆਂ। ਭਾਵੇਂ ਇਸ ਦੌਰਾਨ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਪੀੜਤ ਅਤੇ ਇਲਾਕੇ ਦੇ ਲੋਕ ਸਹਿਮ ਦੇ ਮਾਹੌਲ ਵਿਚ ਹਨ। ਜਾਣਕਾਰੀ ਦਿੰਦੇ ਹੋਏ ਪੰਚਾਇਤ ਸਕੱਤਰ ਸੁਖਬੀਰ ਸਿੰਘ ਡਾਲਾ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਵਟਸਐਪ ਕਾਲ ਰਾਹੀਂ ਉਸ ਤੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ, ਇਸ ਡਰ ਕਰਕੇ ਉਨ੍ਹਾਂ ਨੇ ਆਪਣਾ ਮੋਬਾਇਲ ਨੰਬਰ ਵੀ ਬਦਲ ਦਿੱਤਾ ਸੀ। ਹਮਲਾਵਰ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਏ। ਜਿਸ ਤੋਂ ਪਤਾ ਲੱਗਦਾ ਹੈ ਕਿ ਫਾਇਰਿੰਗ ਕਰਨ ਵਾਲੇ ਵਿਅਕਤੀ 7.45 ਦੇ ਕਰੀਬ ਘਰ ਦੇ ਬਾਹਰ ਆਏ ਅਤੇ ਫਾਇਰਿੰਗ ਕਰਨ ਲੱਗੇ। ਮੋਟਰਸਾਈਕਲ ’ਤੇ ਆਏ ਬਦਮਾਸ਼ਾਂ ਦੇ ਹੱਥ ਦੋ ਰਿਵਾਲਵਰ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਸੀ ਲਾਡਾਂ ਨਾਲ ਪਾਲ਼ੀ ਧੀ, ਸਹੁਰਿਆਂ ਹੱਥੋਂ ਹਾਰੀ ਨੂੰ ਗਲ਼ ਲਾਈ ਦਿਲ ਕੰਬਾਊ ਮੌਤ
ਪੀੜਤ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਜਦੋਂ ਫਿਰੌਤੀ ਦੀ ਮੰਗ ਨਾ ਹਟੀ ਤਾਂ ਉਸ ਨੇ ਪੁਲਸ ਥਾਣਾ ਮਹਿਣਾ ਵਿਖੇ ਅਣਪਛਾਤਿਆਂ ਵਿਰੁੱਧ ਮਾਮਲਾ ਵੀ ਦਰਜ ਕਰਵਾਇਆ ਸੀ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਡੀ. ਐੱਸ. ਪੀ. ਧਰਮਕੋਟ ਮਨਜੀਤ ਸਿੰਘ ਢੇਸੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਸੀ. ਸੀ. ਟੀ . ਵੀ. ਦੀ ਫੁਟੇਜ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਗੋਲਡੀ ਬਰਾੜ ਦਾ ਵੱਡਾ ਇੰਟਰਵਿਊ, ਕੀਤੇ ਹੈਰਾਨ ਕਰਨ ਵਾਲੇ ਖੁਲਾਸੇ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਬਜਟ ਇਜਲਾਸ : CM ਭਗਵੰਤ ਮਾਨ ਨੇ ਕਹੀਆਂ ਇਹ ਵੱਡੀਆਂ ਗੱਲਾਂ, ਰਾਜਪਾਲ ਦੇ ਭਾਸ਼ਣ 'ਤੇ ਦਿੱਤਾ ਜਵਾਬ
NEXT STORY