ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਚਾਵਾ 'ਚ ਪਿਛਲੇ ਦਿਨੀਂ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਕ ਪ੍ਰਵਾਸੀ ਮਜ਼ਦੂਰ ਕਨ੍ਹਈਆ ਕੁਮਾਰ ਦੀ ਮੌਤ ਹੋ ਗਈ ਸੀ। ਇਸ ਦੌਰਾਨ ਦੋ ਹੋਰ ਮਜ਼ਦੂਰ ਸੀਵਰੇਜ ਦੀ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ ਸਨ, ਜਿਨ੍ਹਾਂ ਨੂੰ ਗੰਭੀਰ ਹਾਲਾਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਪਰ ਉਨ੍ਹਾਂ 'ਚੋਂ ਇਕ ਹੋਰ ਮਜ਼ਦੂਰ ਜ਼ਿੰਦਗੀ ਦੀ ਜੰਗ ਹਾਰ ਗਿਆ, ਜਿਸ ਦੀ ਦੇਰ ਸ਼ਾਮ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਪ੍ਰਵਾਸੀ ਮਜ਼ਦੂਰ ਦੀ ਪਛਾਣ ਮੋਨੂੰ ਵਜੋਂ ਹੋਈ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਇਸ ਘਟਨਾ ਵਿੱਚ ਦੋ ਮਜ਼ਦੂਰਾਂ ਦੀ ਜਾਨ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ 3 ਪ੍ਰਵਾਸੀ ਮਜ਼ਦੂਰਾਂ ਦੀ ਗੈਸ ਚੜ੍ਹਨ ਕਾਰਨ ਸਿਹਤ ਵਿਗੜ ਗਈ ਸੀ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਸੀ, ਜਦਕਿ ਬਾਕੀ 2 ਨੂੰ ਹਸਪਤਾਲ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ- ਗਰੀਬੀ ਤੋਂ ਅੱਕੇ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਪੂਰੇ ਪਰਿਵਾਰ ਨੂੰ ਦੇ ਦਿੱਤਾ ਜ਼ਹਿਰ, 4 ਬੱਚਿਆਂ ਦੀ ਹੋਈ ਮੌਤ
ਹੁਣ ਇਕ ਹੋਰ ਮਜ਼ਦੂਰ ਦੀ ਇਲਾਜ ਦੌਰਾਨ ਹੋਈ ਮੌਤ ਕਾਰਨ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਐੱਸ.ਡੀ.ਐੱਮ. ਦੀਨਾਨਗਰ ਨੂੰ ਇਸ ਸਾਰੇ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਂਚ ਕਰਨ ਉਪਰੰਤ ਇਕ ਹਫਤੇ ਦੇ ਅੰਦਰ ਪ੍ਰਸ਼ਾਸਨ ਨੂੰ ਸਾਰੀ ਰਿਪੋਰਟ ਸੌਂਪਣ ਦਾ ਸਮਾਂ ਦਿੱਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਗੇ CM ਮਾਨ, ਜੇਲ੍ਹ ਪ੍ਰਸ਼ਾਸਨ ਨੇ ਮੁਲਾਕਾਤ ਲਈ ਦਿੱਤੀ ਮਨਜ਼ੂਰੀ
NEXT STORY