ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਇਕ ਪਿੰਡ 'ਚ ਇਕ ਨਾਬਾਲਗ ਲੜਕੀ ਦੇ ਨਾਲ ਬਲਤਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ,
ਜਾਣਕਾਰੀ ਅਨੁਸਾਰ ਕਲਾਨੌਰ ਪੁਲਸ ਸਟੇਸ਼ਨ ਅਧੀਨ ਇਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਲੜਕੀ ਬੀਤੀ ਦੁਪਹਿਰ ਲਗਭਗ 3 ਵਜੇ ਆਪਣੇ ਚਾਚਾ ਦੀ ਚਾਰ ਸਾਲਾਂ ਲੜਕੀ ਦੇ ਨਾਲ ਖੇਤਾਂ 'ਚ ਸ਼ੌਚ ਆਦਿ ਦੇ ਲਈ ਗਈ ਸੀ ਪਰ ਉੱਥੇ ਹੀ ਦੋਸ਼ੀ ਅਜੇ ਮਸੀਹ ਪੁੱਤਰ ਗਰੀਬੂ ਮਸੀਹ ਵੀ ਆ ਗਿਆ ਅਤੇ ਲੜਕੀ ਨਾਲ ਛੇੜਛਾੜ ਕਰਨ ਲੱਗਾ। ਲੜਕੀ ਵੱਲੋਂ ਵਿਰੋਧ ਕਰਨ 'ਤੇ ਦੋਸ਼ੀ ਨੇ ਲੜਕੀ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਬਲਾਤਕਾਰ ਕੀਤਾ ਅਤੇ ਪੀੜਤਾਂ ਨੂੰ ਜਾਣ ਤੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਪੁਲਸ ਨੇ ਪੀੜਤਾਂ ਦੇ ਬਿਆਨ ਦੇ ਆਧਾਰ 'ਤੇ ਦੋਸ਼ੀ ਦੇ ਵਿਰੁੱਧ ਕੇਸ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਨੂੰ ਵਿਸ਼ੇਸ਼ ਦਰਜਾ ਦਿਵਾਉਣ ਲਈ 'ਆਪ' ਨੇ ਇੱਕਜੁਟ ਹੋ ਕੇ ਕੇਂਦਰ ਸਰਕਾਰ ਨੂੰ ਕੀਤੀ ਮੰਗ
NEXT STORY