ਜਲੰਧਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮਹਿੰਮ ਤਹਿਤ ਪੰਜਾਬ ’ਚ ਵਿਜੀਲੈਂਸ ਇਨ੍ਹੀਂ ਦਿਨੀਂ ਕਾਫ਼ੀ ਐਕਟਿਵ ਨਜ਼ਰ ਆ ਰਹੀ ਹੈ। ਇਕ ਤੋਂ ਬਾਅਦ ਇਕ ਲਗਾਤਾਰ ਕਈ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਮੌਜੂਦਾ ਵਿਧਾਇਕਾਂ ਨੂੰ ਸੰਮਨ ਕੀਤੇ ਜਾ ਰਹੇ ਹਨ। ਹਾਲ ਹੀ ’ਚ ਸਰਕਾਰ ਦੇ ਆਪਣੇ ਹੀ ਵਿਧਾਇਕ ਅਮਿਤ ਰਤਨ ਨੂੰ ਵੀ ਰਿਸ਼ਵਤ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਗੋਇੰਦਵਾਲ ਜੇਲ੍ਹ ’ਚ ਹੋਈ ਗੈਂਗਵਾਰ ਦੀ ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ, ਵਿਰੋਧੀਆਂ ਨੂੰ ਦਿੱਤੀ ਧਮਕੀ
ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਪੰਜਾਬ ਦੇ ਇਕ ਹੋਰ ਵਿਧਾਇਕ ਨੂੰ ਅਗਲੇ ਦਿਨਾਂ ’ਚ ਵਿਜੀਲੈਂਸ ਵੱਲੋਂ ਸੰਮਨ ਭੇਜੇ ਜਾ ਸਕਦੇ ਹਨ। ਚਰਚਾ ਹੈ ਕਿ ਉਸ ਵਿਧਾਇਕ ਨੇ ਸਰਕਾਰੀ ਕੰਮਾਂ ’ਚ ਗੜਬੜੀ ਕੀਤੀ ਹੈ, ਜਿਸ ਦੀ ਜਾਂਚ ਲਈ ਵਿਜੀਲੈਂਸ ਬੁਲਾਵਾ ਭੇਜ ਸਕਦੀ ਹੈ। ਬਹਿਰਹਾਲ ਵੇਖਣਾ ਹੋਵੇਗਾ ਕਿ ਹੁਣ ਅਗਲਾ ਨੰਬਰ ਕਿਸ ਵਿਧਾਇਕ ਦਾ ਆਉਂਦਾ ਹੈ।
ਵੱਡੀ ਖ਼ਬਰ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ CBI ਨੇ ਕੀਤਾ ਗ੍ਰਿਫ਼ਤਾਰ
ਆਲ ਇੰਡੀਆ ਹਿੰਦੂ ਸੁਰੱਖਿਆ ਸਮਿਤੀ ਦੀ ਕੋਰ ਕਮੇਟੀ ਗਠਿਤ, ਸਰਵੇਸ਼ਰਾਨੰਦ ਭ੍ਰੇਵਾ ਬਣੇ ਸ਼੍ਰੀ ਹਿੰਦੂ ਤਖ਼ਤ ਦੇ ਧਰਮਾਧੀਸ਼
NEXT STORY