ਲੁਧਿਆਣਾ (ਰਿਸ਼ੀ)- 3 ਦਿਨ ਪਹਿਲਾਂ ਰਾਤ ਨੂੰ ਘਰੋਂ ਫੋਨ ’ਤੇ ਗੱਲ ਕਰਦੇ ਹੋਏ ਨਿਕਲੇ 3 ਬੱਚਿਆਂ ਦੇ ਪਿਓ ਨੂੰ ਇਹ ਨਹੀਂ ਪਤਾ ਸੀ ਕਿ ਘਰ ਵਾਪਸ ਉਸ ਦੀ ਲਾਸ਼ ਆਵੇਗੀ, ਜਿਸ ਦੀ ਥਾਣਾ ਸਦਰ ਦੇ ਇਲਾਕੇ ਫੁੱਲਾਂਵਾਲ ਚੌਕ ਵਿਖੇ ਲੋਕਾਂ ਨੇ ਕੁੱਟ ਕੁੱਟ ਕੇ ਕਤਲ ਕਰ ਦਿੱਤਾ। ਜਿਥੇ ਇਕ ਪਾਸੇ ਪੁਲਸ ਨੇ 10 ਵਿਅਕਤੀਆਂ ਖਿਲਾਫ ਧਾਰਾ 304 ਤਹਿਤ ਕੇਸ ਦਰਜ ਕਰ ਕੇ ਅਣਪਛਾਤੀ ਲਾਸ਼ 72 ਘੰਟੇ ਲਈ ਮੌਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ, ਉੱਥੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਵੱਲੋਂ ਥਾਣਾ ਡਾਬਾ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਗਿੱਪੀ ਗਰੇਵਾਲ ਦੇ ਘਰ ਫ਼ਾਇਰਿੰਗ! ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ (ਵੀਡੀਓ)
ਚੌਕੀ ਲਲਤੋਂ ਦੇ ਇੰਚਾਰਜ ਏ.ਐੱਸ.ਆਈ. ਰਵਿੰਦਰ ਕੁਮਾਰ ਮੁਤਾਬਕ ਮ੍ਰਿਤਕ ਦੀ ਪਛਾਣ ਸ਼ਿਮਲਾਪੁਰੀ ਦੇ ਰਹਿਣ ਵਾਲੇ ਰਘਵੀਰ ਸਿੰਘ ਰਾਜੂ (37) ਵਜੋਂ ਹੋਈ ਹੈ, ਜੋ 3 ਬੱਚਿਆਂ ਦਾ ਪਿਤਾ ਹੈ ਅਤੇ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ। ਰਾਜੂ ਮਜ਼ਦੂਰੀ ਕਰਦਾ ਸੀ ਅਤੇ ਆਪਣੇ ਮਾਂ-ਬਾਪ ਕੋਲ ਬੱਚਿਆਂ ਸਮੇਤ ਰਹਿੰਦਾ ਸੀ। ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ 22 ਨਵੰਬਰ ਦੀ ਰਾਤ ਨੂੰ ਘਰੋਂ ਐਕਟਿਵਾ ਲੈ ਕੇ ਫੋਨ ’ਤੇ ਗੱਲ ਕਰਦੇ ਹੋਏ ਇਹ ਕਹਿ ਕੇ ਗਿਆ ਸੀ ਕਿ ਕੁਝ ਸਮੇਂ ਵਿਚ ਵਾਪਸ ਆ ਰਿਹਾ ਹੈ ਜਿਸ ਤੋਂ ਬਾਅਦ ਉਸ ਦਾ ਕੋਈ ਸੁਰਾਗ ਨਹੀਂ ਲੱਗਾ।
ਇਹ ਖ਼ਬਰ ਵੀ ਪੜ੍ਹੋ - ਚੀਨ 'ਚ ਫ਼ੈਲੀ ਭੇਤਭਰੀ ਬੀਮਾਰੀ ਕਾਰਨ ਅਲਰਟ 'ਤੇ ਭਾਰਤ, ਬੱਚਿਆਂ ਨੂੰ ਲੈ ਰਹੀ ਲਪੇਟ ਵਿਚ
ਪੁਲਸ ਮੁਤਾਬਕ ਬੀਤੀ 23 ਨਵੰਬਰ ਦੀ ਤੜਕੇ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਲੋਕਾਂ ਵੱਲੋਂ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ, ਜਿਸ ਵਿਚ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਪ੍ਰਾਈਵੇਟ ਅਤੇ ਬਾਅਦ ਵਿਚ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ੍ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਘਟਨਾ ਸਥਾਨ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਕਿ ਪਤਾ ਲਗ ਸਕੇ ਕਿ ਆਖਰ ਕਿਸ ਗੱਲ ਕਰ ਕੇ ਕੁੱਟਮਾਰ ਕੀਤੀ ਗਈ ਸੀ। ਮ੍ਰਿਤਕ ਦੀ ਐਕਟਿਵਾ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲਗ ਸਕਿਆ। ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਦੀ ਮੰਨੀਏ ਤਾਂ ਰਾਜੂ ਦੇ ਸ਼ਰੀਰ ਦੀਆਂ ਕਾਫੀ ਹੱਡੀਆਂ ਟੁੱਟੀਆਂ ਹੋਈਆਂ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀ ਵਿਅਕਤੀ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
NEXT STORY