ਤਰਨਤਾਰਨ/ਚੰਡੀਗੜ੍ਹ (ਵੈੱਬ ਡੈਸਕ, ਰਮਨ) : ਤਰਨਤਾਰਨ ਪੁਲਸ ਵਲੋਂ ਕਾਊਂਟਰ ਇੰਟੈਲੀਜੈਂਸ ਪੰਜਾਬ ਦੀ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਜਾਸੂਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਵਲੋਂ ਗਗਨਦੀਪ ਸਿੰਘ ਉਰਫ਼ ਗਗਨ, ਮੁਹੱਲਾ ਰੋਡੂਪੁਰ, ਗਲੀ ਨਜ਼ਰ ਸਿੰਘ ਵਾਲੀ, ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ 'ਆਪਰੇਸ਼ਨ ਸਿੰਦੂਰ' ਦੌਰਾਨ ਫ਼ੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਪਾਕਿਸਤਾਨ ਦੀ ਆਈ. ਐੱਸ. ਆਈ. ਅਤੇ ਗੋਪਾਲ ਸਿੰਘ ਚਾਵਲਾ ਦੇ ਨਾਲ ਸਾਂਝੀ ਕਰਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੇ ਫ਼ੌਜ ਦੀ ਤਾਇਨਾਤੀ ਅਤੇ ਰਣਨੀਤੀਕ ਸਥਾਨਾਂ ਸਮੇਤ ਵਰਗੀਕ੍ਰਿਤ ਵੇਰਵੇ ਸਾਂਝੇ ਕਰਨ 'ਚ ਰੁੱਝਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਇਸ ਬਾਰੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਵਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਪਿਛਲੇ 5 ਸਾਲਾਂ ਤੋਂ ਪਾਕਿਸਤਾਨ ਸਥਿਤ ਖ਼ਾਲਿਸਤਾਨੀ ਸਮਰਥਕ ਗੋਪਾਲ ਚਾਵਲਾ ਦੇ ਸੰਪਰਕ 'ਚ ਸੀ। ਇਸ ਰਾਹੀਂ ਉਸ ਨੂੰ ਪਾਕਿਸਤਾਨੀ ਇੰਟੈਜੀਲੈਂਸ ਆਪਰੇਟਿਵਜ਼ (ਪੀ. ਆਈ. ਓਜ਼) ਨਾਲ ਜਾਣੂੰ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ ਚਿਤਾਵਨੀ, 4 ਜੂਨ ਨੂੰ...
ਉਸ ਨੂੰ ਭਾਰਤੀ ਚੈਨਲਾਂ ਰਾਹੀਂ ਪੀ. ਆਈ. ਓਜ਼ ਤੋਂ ਭੁਗਤਾਨ ਵੀ ਮਿਲੇ। ਤਰਨਤਾਰਨ ਦੇ ਸਿਟੀ ਪੁਲਸ ਸਟੇਸ਼ਨ ਵਿਖੇ ਸਰਕਾਰੀ ਖ਼ੁਫੀਆ ਐਕਟ ਦੇ ਤਹਿਤ ਇਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਦਾ ਕਹਿਣਾ ਹੈ ਕਿ ਪੰਜਾਬ ਪੁਲਸ ਸਾਡੇ ਦੇਸ਼ ਦੀ ਪ੍ਰਭੂੱਸਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ ਹੈ ਅਤੇ ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਬਾਬਾ ਹਰਨਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ
NEXT STORY