ਮਾਨਸਾ (ਬਿਊਰੋ) : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਪੁਲਸ ਵਲੋਂ ਇਕ ਹੋਰ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਸ਼ਾਰਪ ਸ਼ੂਟਰ ਦੀ ਪਹਿਚਾਣ ਹਰਕਮਲ ਸਿੰਘ ਉਰਫ਼ ਰਾਣੂ ਦੇ ਰੂਪ ਵਿਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਦੇ ਪਰਿਵਾਰਕ ਮੈਂਬਰਾਂ ਨੇ ਹੀ ਉਸ ਨੂੰ ਪੁਲਸ ਦੇ ਹਵਾਲੇ ਕੀਤਾ ਹੈ। ਰਾਣੂ ਦਾ ਨਾਂ ਉਨ੍ਹਾਂ 8 ਸ਼ਾਰਪ ਸ਼ੂਟਰਾਂ ਦੀ ਸੂਚੀ ’ਚ ਸ਼ਾਮਲ ਹੈ, ਜਿਨ੍ਹਾਂ ਦੀ ਪਹਿਚਾਣ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਕੀਤੀ ਹੈ। ਹਾਲਾਂਕਿ ਪੰਜਾਬ ਜਾਂ ਦਿੱਲੀ ਪੁਲਸ ਨੇ ਅਜੇ ਤੱਕ ਗੈਂਗਸਟਰ ਰਾਣੂ ਦੀ ਗ੍ਰਿਫਤਾਰੀ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਸ਼ਾਮਲ ਸ਼ਾਰਪ ਸ਼ੂਟਰ ‘ਮਹਾਕਾਲ’ ਪੁਣੇ ’ਚ ਗ੍ਰਿਫ਼ਤਾਰ
ਦੱਸਿਆ ਜਾ ਰਿਹਾ ਹੈ ਕਿ ਪੁਲਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸ਼ਾਰਪ ਸੂਟਰ ਹਰਕਮਲ ਸਿੰਘ ਉਰਫ਼ ਰਾਣੂ ਲਾਲੀ ਮੌੜ ਗੈਂਗ ਨਾਲ ਸੰਬੰਧ ਰੱਖਦਾ ਹੈ ਅਤੇ ਲਾਲੀ ਮੌੜ ਗੈਂਗ ਦੀਆਂ ਤਾਰਾਂ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀਆਂ ਹੋਈਆਂ ਹਨ। ਇਸ ਕਾਰਨ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਬਣਾਈ ਗਈ ਅੱਠ ਗੈਂਗਸਟਰਾਂ ਦੀ ਟੀਮ ਵਿਚ ਰਾਣੂ ਵੀ ਸ਼ਾਮਲ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਅੰਡਰਵਰਲਡ ਨਾਲ ਜੁੜੇ ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਬਰ-ਜ਼ਿਨਾਹ ਮਾਮਲੇ 'ਚ ਫਸੇ ਸਿਮਰਜੀਤ ਬੈਂਸ ਨੂੰ ਜ਼ੋਰਦਾਰ ਝਟਕਾ, ਹਾਈਕੋਰਟ ਨੇ ਖਾਰਿਜ ਕੀਤੀ ਪਟੀਸ਼ਨ
NEXT STORY