ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪਾਕਿਸਤਾਨ ਵਿਖੇ ਖੁਫੀਆ ਦਸਤਾਵੇਜ਼ ਭੇਜਣ ਵਾਲੇ ਇਕ ਹੋਰ ਫੌਜੀ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ. ਐੱਸ. ਪੀ. ਦਿਹਾਤੀ ਚਰਨਜੀਤ ਸਿੰਘ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਪੁੱਤਰ ਹਰਗੋਬਿੰਦ ਸਿੰਘ ਵਾਸੀ ਸਰਦੂਲਗੜ੍ਹ ਵਜੋਂ ਹੋਈ ਹੈ, ਜਿਸ ਨੂੰ ਪਟਿਆਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਸੰਦੀਪ ਸਿੰਘ ਫੌਜ ਦਾ ਮੁਲਾਜ਼ਮ ਹੈ ਅਤੇ ਇਸ ਸਮੇਂ ਨਾਸਿਕ ਵਿਖੇ ਤਾਇਨਾਤ ਹੈ, ਜੋ ਕਿ ਹੁਣ ਛੁੱਟੀ ’ਤੇ ਸੀ। ਸੰਦੀਪ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਫੌਜ ਦੀਆਂ ਵੱਖ-ਵੱਖ ਯੂਨਿਟਾਂ ਅਤੇ ਬ੍ਰਿਗੇਡਾਂ ਦੀ ਖੁਫੀਆ ਜਾਣਕਾਰੀ ਪਾਕਿਸਤਾਨੀ ਖੁਫੀਆ ਏਜੰਸੀਆਂ ਨੂੰ ਭੇਜਦਾ ਸੀ। ਸੰਦੀਪ ਸਿੰਘ ਪਾਸੋਂ ਤਿੰਨ ਮੋਬਾਈਲ ਹਾਸਲ ਕੀਤੇ ਗਏ ਹਨ, ਜਿਨ੍ਹਾਂ ਦੀ ਫੋਰੈਂਸਿਕ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
NEXT STORY