ਬਠਿੰਡਾ (ਵਿਜੇ ਵਰਮਾ) : ਬਠਿੰਡਾ ਛਾਉਣੀ ਇਲਾਕੇ ਤੋਂ ਜਾਸੂਸੀ ਦੇ ਦੋਸ਼ 'ਚ ਇੱਕ ਦਰਜੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਦੀ ਪਛਾਣ 27 ਸਾਲਾ ਰਕਾਬ ਵਜੋਂ ਹੋਈ ਹੈ, ਜੋ ਕਿ ਉੱਤਰਾਖੰਡ ਦੇ ਰੁੜਕੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਰਕਾਬ ਲੰਬੇ ਸਮੇਂ ਤੋਂ ਬਠਿੰਡਾ ਛਾਉਣੀ ਇਲਾਕੇ 'ਚ ਇੱਕ ਦਰਜੀ ਦੀ ਦੁਕਾਨ ਚਲਾ ਰਿਹਾ ਸੀ ਅਤੇ ਫ਼ੌਜ ਦੇ ਜਵਾਨਾਂ ਲਈ ਵਰਦੀਆਂ ਸਿਲਾਈ ਕਰਦਾ ਸੀ। ਮਿਲਟਰੀ ਇੰਟੈਲੀਜੈਂਸ ਨੂੰ ਕੁੱਝ ਸਮੇਂ ਤੋਂ ਉਸ ਦੀਆਂ ਗਤੀਵਿਧੀਆਂ 'ਤੇ ਸ਼ੱਕ ਸੀ। ਸ਼ੱਕੀ ਗਤੀਵਿਧੀਆਂ ਦੀ ਪੁਸ਼ਟੀ ਤੋਂ ਬਾਅਦ ਖ਼ੁਫ਼ੀਆ ਵਿਭਾਗ ਨੇ ਉਸਨੂੰ ਹਿਰਾਸਤ 'ਚ ਲੈ ਲਿਆ ਅਤੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਕੈਂਟ ਪੁਲਸ ਸਟੇਸ਼ਨ ਦੇ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਡਾਕਟਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਿਹਤ ਮੰਤਰੀ ਨੇ ਕੀਤਾ ਐਲਾਨ
ਪੁਲਸ ਅਧਿਕਾਰੀਆਂ ਅਨੁਸਾਰ ਰਕਾਬ ਦਾ ਮੋਬਾਇਲ ਫੋਨ ਜ਼ਬਤ ਕਰ ਲਿਆ ਗਿਆ ਹੈ ਅਤੇ ਫਾਰੈਂਸਿਕ ਜਾਂਚ ਲਈ ਭੇਜਿਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਦੋਸ਼ੀ ਖ਼ਿਲਾਫ਼ ਭਾਰਤੀ ਦੰਡ ਸੰਹਿਤਾ ਅਤੇ ਅਧਿਕਾਰਤ ਭੇਦ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕੁੱਝ ਸ਼ੱਕੀ ਵਿਅਕਤੀਆਂ ਦੇ ਸੰਪਰਕ 'ਚ ਸੀ ਅਤੇ ਫ਼ੌਜੀ ਖੇਤਰ ਨਾਲ ਸਬੰਧਿਤ ਗੁਪਤ ਜਾਣਕਾਰੀ ਸਾਂਝੀ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਜਾਣਕਾਰੀ ਕਿਸ ਨੂੰ ਅਤੇ ਕਿਸ ਉਦੇਸ਼ ਲਈ ਦਿੱਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਅਰਧ ਸੈਨਿਕ ਬਲਾਂ ਦੇ ਜਵਾਨਾਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਕੀਤੇ ਗਏ ਸਖ਼ਤ ਹੁਕਮ
ਪੁਲਸ ਅਤੇ ਖ਼ੁਫ਼ੀਆ ਏਜੰਸੀਆਂ ਹੁਣ ਇਸ ਗੱਲ ਦੀ ਵੀ ਜਾਂਚ ਕਰ ਰਹੀਆਂ ਹਨ ਕਿ ਕੀ ਰਕਾਬ ਕਿਸੇ ਵੱਡੇ ਜਾਸੂਸੀ ਨੈੱਟਵਰਕ ਦਾ ਹਿੱਸਾ ਹੈ ਜਾਂ ਕਿਸੇ ਖ਼ਾਸ ਵਿਅਕਤੀ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਸੁਰੱਖਿਆ ਏਜੰਸੀਆਂ ਨੇ ਉਸਦੇ ਸੰਪਰਕਾਂ ਅਤੇ ਕਾਲ ਵੇਰਵਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਛਾਉਣੀ ਖੇਤਰ 'ਚ ਸੁਰੱਖਿਆ ਏਜੰਸੀਆਂ ਪਹਿਲਾਂ ਹੀ ਅਲਰਟ 'ਤੇ ਹਨ ਅਤੇ ਇਸ ਗ੍ਰਿਫ਼ਤਾਰੀ ਤੋਂ ਬਾਅਦ ਨਿਗਰਾਨੀ ਹੋਰ ਸਖ਼ਤ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਸ ਜਾਂ ਸਬੰਧਿਤ ਸੁਰੱਖਿਆ ਏਜੰਸੀਆਂ ਨੂੰ ਸੂਚਿਤ ਕਰਨ। ਇਸ ਤੋਂ ਪਹਿਲਾਂ ਇੱਕ ਮੋਚੀ ਨੂੰ ਵੀ ਜਾਸੂਸੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਹਿਰੀਲੀ ਸ਼ਰਾਬ ਮਾਮਲੇ 'ਚ ਰਾਜਾ ਵੜਿੰਗ ਨੇ ਚੁੱਕੇ ਸਵਾਲ, ਜਾਣੋ ਕੀ ਕਿਹਾ
NEXT STORY