ਜਲੰਧਰ (ਵੈੱਬ ਡੈਸਕ)- ਹਮੇਸ਼ਾ ਵਿਵਾਦਾਂ ਵਿਚ ਰਹਿਣ ਵਾਲਾ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਹੁਣ ਇੰਗਲੈਂਡ ਪਹੁੰਚ ਗਿਆ ਹੈ। ਇਸ ਦੀ ਪੁਸ਼ਟੀ ਖ਼ੁਦ ਸਹਿਜ ਅਰੋੜਾ ਵੱਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕਰਕੇ ਕਰ ਦਿੱਤੀ ਗਈ ਹੈ। ਇੰਗਲੈਂਡ ਜਾਂਦੇ ਸਮੇਂ ਕੁੱਲ੍ਹੜ ਪਿੱਜ਼ਾ ਕੱਪਲ ਦਾ ਸੁਆਗਤ ਏਅਰ ਇੰਡੀਆ ਵੱਲੋਂ ਕੀਤਾ ਗਿਆ, ਜਿਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਏਅਰ ਇੰਡੀਆ ਵੱਲੋਂ ਕੀਤੇ ਗਏ ਸੁਆਗਤ ਮਗਰੋਂ ਸਹਿਜ ਅਰੋੜਾ ਨੇ ਪੋਸਟ ਸ਼ੇਅਰ ਕਰਦੇ ਹੋਏ ਏਅਰ ਇੰਡੀਆ ਦਾ ਧੰਨਵਾਦ ਕੀਤਾ ਹੈ ਅਤੇ ਤਸਵੀਰਾਂ ਦੇ ਨਾਲ ਇਕ ਵੀਡੀਓ ਵੀ ਸਾਂਝੀ ਕੀਤੀ ਗਈ ਹੈ। ਸਹਿਜ ਅਰੋੜਾ ਨੇ ਤਸਵੀਰਾਂ ਸ਼ੇਅਰ ਕਰਦੇ ਲਿਖਿਆ ਕਿ ਇਸ ਗਰਮਜੋਸ਼ੀ ਭਰੇ ਸੁਆਗਤ ਅਤੇ ਸਾਡੀ ਯਾਤਰਾ ਨੂੰ ਹੋਰ ਵੀ ਸ਼ਾਨਦਾਰ ਬਣਾਉਣ ਲਈ ਏਅਰ ਇੰਡੀਆ ਦਾ ਧੰਨਵਾਦ, ਸਟਾਫ਼ ਬਹੁਤ ਹੀ ਨਿਮਰ ਅਤੇ ਅਨੁਕੂਲ ਸੀ। ਬਹੁਤ ਸਾਰਾ ਪਿਆ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, ਬੰਦ ਰਹਿਣਗੇ ਇਹ Main ਰਸਤੇ, ਜਾਣੋ ਕੀ ਰਿਹਾ ਕਾਰਨ
ਸਹਿਜ ਅਰੋੜਾ ਨੇ ਦੱਸਿਆ ਦੇਸ਼ ਛੱਡਣ ਦਾ ਕਰਨ
ਜ਼ਿਕਰਯੋਗ ਹੈ ਕਿ ਇਸ ਜੋੜੇ ਵੱਲੋਂ ਹਾਲ ਹੀ ਵਿੱਚ ਇਕ ਵੀਡੀਓ ਸ਼ੇਅਰ ਕਰਕੇ ਯੂਕੇ ਜਾਣ ਦੀ ਪੁਸ਼ਟੀ ਕੀਤੀ ਗਈ, ਜੋ ਇੰਟਰਨੈੱਟ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਜੋੜੇ ਨੇ ਆਪਣੇ ਬੱਚੇ ਨਾਲ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿਦੇਸ਼ ਜਾਣ ਦੇ ਵੀਡੀਓ ਸਾਂਝੀ ਕੀਤੀ। ਸਾਂਝੀ ਕੀਤੀ ਗਈ ਵੀਡੀਓ ਵਿਚ ਸਹਿਜ ਅਰੋੜਾ ਨੇ ਭਾਵੁਕ ਮਨ ਨਾਲ ਕਿਹਾ ਕਿ ਕਿ ਕਈ ਵਾਰ ਜ਼ਿੰਦਗੀ ਤੁਹਾਡੀ ਇਸ ਤਰ੍ਹਾਂ ਪ੍ਰੀਖਿਆ ਲੈਂਦੀ ਹੈ ਕਿ ਤੁਹਾਨੂੰ ਆਪਣੇ ਸੁਫ਼ਨਿਆਂ ਦਾ ਮਹਿਲ ਛੱਡਣਾ ਪੈਂਦਾ ਹੈ। ਅੱਜ ਉਹ ਸਾਰੇ ਲੋਕ ਜਿੱਤ ਗਏ ਜੋ ਹਮੇਸ਼ਾ ਸਾਨੂੰ ਨੈਗੇਟਿਵ ਕਰਾਰ ਦਿੰਦੇ ਸਨ।
ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ ! ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ...
ਦੱਸ ਦੇਈਏ ਕਿ ਇਹ ਚਰਚਾ ਸੀ ਕਿ ਕੁੱਲ੍ਹੜ ਪਿੱਜ਼ਾ ਆਪਣੇ ਡੇਢ ਸਾਲ ਦੇ ਬੇਟੇ ਨਾਲ ਭਾਰਤ ਛੱਡ ਕੇ ਇੰਗਲੈਂਡ ਚਲਾ ਗਿਆ ਹੈ। ਫਿਲਹਾਲ ਉਨ੍ਹਾਂ ਨੇ ਜਲੰਧਰ ਸਥਿਤ ਆਪਣਾ ਰੈਸਟੋਰੈਂਟ ਬੰਦ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਇਸ ਜੋੜੇ ਦੀ ਨਿੱਜੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਉਹ ਲਗਾਤਾਰ ਵਿਵਾਦਾਂ ਵਿੱਚ ਘਿਰਦੇ ਰਹੇ। ਸਿੱਖ ਸੰਗਠਨਾਂ ਵੱਲੋਂ ਵੀ ਉਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਉਠਾਏ ਗਏ ਸਨ, ਜਿਸ ਤੋਂ ਬਾਅਦ ਹਾਈਕੋਰਟ ਨੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਸੀ। ਇਸ ਦੌਰਾਨ ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਤਲਾਕ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਸਨ। ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਦੋਹਾਂ ਨੇ ਇਕ ਦੂਜੇ ਨੂੰ ਅਨਫਾਲੋ ਤੱਕ ਕਰ ਦਿੱਤਾ ਸੀ। ਦੋਵੇਂ ਸੋਸ਼ਲ ਮੀਡੀਆ 'ਤੇ ਇਕੱਠੇ ਨਜ਼ਰ ਨਹੀਂ ਆਏ ਸਨ।
ਇਹ ਵੀ ਪੜ੍ਹੋ : ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
ਜ਼ਿਕਰਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਵੱਲੋਂ ਸ਼ੂਟ ਕੀਤੀਆਂ ਗਈਆਂ ਵੀਡੀਓਜ਼ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ। ਸਹਿਜ ਅਰੋੜਾ ਦੇ ਪੱਗ ਬੰਨ੍ਹਣ 'ਤੇ ਵੀ ਵਿਵਾਦ ਹੋਇਆ ਸੀ। ਨਿਹੰਗਾਂ ਨੇ ਸਹਿਜ ਅਰੋੜਾ ਨੂੰ ਧਮਕੀ ਤੱਕ ਦੇ ਦਿੱਤੀ ਸੀ। ਇਸ ਵਿੱਚ ਕਿਹਾ ਗਿਆ ਸੀ ਕਿ ਜਾਂ ਤਾਂ ਉਸ ਨੂੰ ਵੀਡੀਓਜ਼ ਬਣਾਉਣੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ ਜਾਂ ਫਿਰ ਪੱਗ ਬੰਨ੍ਹਣਾ ਬੰਦ ਕਰ ਦੇਣੀ ਚਾਹੀਦੀ ਹੈ। ਕਈ ਧਮਕੀਆਂ ਅਤੇ ਲੋਕਾਂ ਦੀ ਟ੍ਰੋਲਿੰਗ ਤੋਂ ਬਾਅਦ ਉਨ੍ਹਾਂ ਨੇ ਇਹ ਇੰਗਲੈਂਡ ਜਾਣ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਪੁਲਸ ਮੁਲਾਜ਼ਮਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਲਵੇ 'ਚ ਆਈ ਨਵੀਂ ਆਫ਼ਤ, ਲਗਾਤਾਰ ਵਿਗੜ ਰਹੇ ਹਾਲਾਤ, ਖੜ੍ਹੀ ਹੋਈ ਵੱਡੀ ਸਮੱਸਿਆ
NEXT STORY