ਤਰਨਤਾਰਨ (ਮਨਦੀਪ ਸੋਢੀ) : ਚਿੱਟੇ ਦਾ ਨਸ਼ਾ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਿਹਾ ਹੈ। ਆਏ ਦਿਨ ਨਸ਼ੇ ਦੀ ਉਵਰਡੋਜ ਨਾਲ ਮੌਤਾਂ ਹੋਣ ਦਾ ਸਿਲਸਿਲਾ ਬਦਸਤੂਰ ਜਾਰੀ ਹੈ। ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਕੱਦ ਗਿੱਲ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੋਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਇਕ ਛੋਟੀ ਬੱਚੀ ਛੱਡ ਗਿਆ ਹੈ।
ਉਧਰ ਦੂਜੇ ਪਾਸੇ ਮ੍ਰਿਤਕ ਦੀ ਮਾਤਾ ਕ੍ਰਿਸ਼ਨਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟੇ ਦਾ ਨਸ਼ਾ ਵਿਕਦਾ ਹੈ। ਬੀਤੇ ਦਿਨ ਉਹ ਅਤੇ ਉਸਦਾ ਲੜਕਾ ਘਰ ਦੇ ਬਾਹਰ ਦੁਕਾਨ 'ਤੇ ਖੜੇ ਸਨ। ਉਨ੍ਹਾਂ ਦੇ ਪਿੰਡ ਵਿੱਚ ਨਸ਼ੇ ਦਾ ਵਾਪਰ ਕਰਨ ਵਾਲੇ ਦੋ ਵਿਅਕਤੀ ਉਸਨੂੰ ਘਰੋਂ ਆਵਾਜ਼ ਮਾਰਕੇ ਕੇ ਲੈ ਗਏ ਤੇ ਬਾਹਰ ਜਾ ਕੇ ਉਕਤ ਲੋਕਾਂ ਵੱਲੋਂ ਉਸਦੇ ਮੁੰਡੇ ਨੂੰ ਚਿੱਟੇ ਦਾ ਨਸ਼ਾ ਕਰਵਾਇਆ ਗਿਆ, ਜਿਸ ਕਾਰਨ ਉਸਦੀ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਨੇ ਆਪਣੇ ਮੁੰਡੇ ਦੀ ਮੌਤ ਲਈ ਪਿੰਡ ਦੇ ਰੇਸ਼ਮ ਅਤੇ ਸ਼ੇਰਾਂ ਨਾਮ ਦੇ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਕਤ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਓਧਰ ਪਿੰਡ ਦੇ ਸਰਪੰਚ ਸਿਮਰਦੀਪ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਨਸ਼ੇ ਦੇ ਟੀਕੇ ਦੀ ਓਵਰਡੋਜ ਕਾਰਨ ਮੌਤ ਹੋਈ ਹੈ। ਸਰਪੰਚ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਵਿੱਚ ਨਸ਼ਿਆਂ ਦੇ ਖਾਤਮੇ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ਪੰਚਾਇਤ ਵਿੱਚ ਮਤਾ ਵੀ ਪਾਸ ਕੀਤਾ ਹੈ ਕਿ ਕੋਈ ਵੀ ਵਿਅਕਤੀ ਨਸ਼ਿਆਂ ਦੇ ਵਪਾਰੀ ਦੇ ਮਗਰ ਨਹੀਂ ਜਾਵੇਗਾ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ਵਿੱਚ ਜੋ ਤੱਥ ਸਾਹਮਣੇ ਆਉਣਗੇ ਉਸ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।
ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ : ਐਡਵੋਕੇਟ ਧਾਮੀ
NEXT STORY