ਅੰਮ੍ਰਿਤਸਰ (ਸਾਗਰ) : ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਬੁੱਧਵਾਰ ਸਵੇਰੇ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ 'ਚੋਂ ਪੰਜ ਵਿਦੇਸ਼ੀ ਪਿਸਤੌਲ, ਸੱਤ ਮੈਗਜ਼ੀਨ, 55 ਕਾਰਤੂਸ ਅਤੇ 521 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਉਰਫ਼ ਰਾਜਾ ਵਜੋਂ ਕੀਤੀ ਹੈ। ਦੋਵਾਂ ਮੁਲਜ਼ਮਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ। ਪੁਲਸ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪਤਾ ਲੱਗਾ ਹੈ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਇਹ ਗ੍ਰਿਫ਼ਤਾਰੀ ਅਟਾਰੀ ਰੋਡ 'ਤੇ ਸਥਿਤ ਸ਼ੰਕਰ ਦਾ ਢਾਬਾ ਨੇੜੇ ਤੋਂ ਦਿਖਾਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਮੁਲਜ਼ਮ ਯੂਰਪ ਵਿੱਚ ਰਹਿੰਦੇ ਸਮੱਗਲਰਾਂ ਨਾਲ ਮਿਲ ਕੇ ਪਾਕਿਸਤਾਨੀ ਨਸ਼ਾ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਡਰੋਨ ਰਾਹੀਂ ਇਹ ਹੈਰੋਇਨ ਦੀ ਖੇਪ ਮੰਗਵਾਉਂਦੇ ਸਨ ਅਤੇ ਪਾਸਿਕਤਾਨੀ ਨਸ਼ਾ ਤਸਕਰ ਦੇ ਕਹਿਣ ਤੇ ਅੱਗੇ ਸਪਲਾਈ ਕਰਦੇ ਸੀ ਮੁਕੱਦਮਾ ਦੀ ਤਫਤੀਸ਼ ਜਾਰੀ ਹੈ। ਦੌਰਾਨੇ ਤਫਤੀਸ਼ ਸਾਹਮਣੇ ਆਏ ਤੱਥਾਂ ਦੇ ਆਧਾਰ ਪਰ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆ ਖਿਲਾਫ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰੀ ਦੀ ਚੇਨ ਨੂੰ ਤੋੜਣ ਵਾਸਤੇ ਮੁਕੱਦਮੇ 'ਚ ਗ੍ਰਿਫਤਾਰ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰ ਕੇ ਬੈਕਵਰਡ-ਫਾਰਵਰਡ ਲਿੰਕ ਟਰੇਸ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਕਮਰਾ ਖੌਲ੍ਹਦਿਆਂ ਹੀ ਦੰਗ ਰਹਿ ਗਿਆ ਪਰਿਵਾਰ
NEXT STORY