ਕਪੂਰਥਲਾ, (ਜ. ਬ.)- ਆਂਗਣਵਾੜੀ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਇਕ ਵਿਸ਼ੇਸ਼ ਕਾਰਜਕਾਰਨੀ ਦੀ ਮੀਟਿੰਗ ਦਾ ਆਯੋਜਨ ਸਥਾਨਕ ਸ਼ਾਲੀਮਾਰ ਬਾਗ 'ਚ ਪ੍ਰਧਾਨ ਸਤਵੰਤ ਕੌਰ ਦੀ ਦੇਖ-ਰੇਖ 'ਚ ਕੀਤਾ ਗਿਆ। ਮੀਟਿੰਗ ਉਪਰੰਤ ਆਂਗਣਵਾੜੀ ਵਰਕਰਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਆਪਣੇ ਸੰਬੋਧਨ 'ਚ ਸੁਭਾਸ਼ ਰਾਣੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ 10 ਕਰੋੜ ਤੋਂ ਜ਼ਿਆਦਾ ਗਰੀਬ, ਦਲਿਤ ਤੇ ਛੋਟੇ ਬੱਚਿਆਂ ਤੇ 2 ਕਰੋੜ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਹਿਲਾਵਾਂ ਨੂੰ 27 ਲੱਖ ਆਂਗਣਵਾੜੀ ਕੇਂਦਰਾਂ ਵਲੋਂ ਅਹਿਮ 6 ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਦੇ ਲਈ ਚੱਲ ਰਹੀ ਯੋਜਨਾ ਦੇ ਬਜਟ 'ਚ ਲਗਾਤਾਰ ਕਟੌਤੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ 'ਚ ਜਦੋਂ ਤੋਂ ਕਾਂਗਰਸ ਕੈਪਟਨ ਸਰਕਾਰ ਆਈ ਹੈ, ਆਂਗਣਵਾੜੀ ਵਰਕਰਾਂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਕਲਾਸ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦੇ ਫੈਸਲੇ ਨੇ ਆਈ. ਸੀ. ਡੀ. ਐੱਸ. ਯੋਜਨਾ ਨੂੰ ਵੱਡਾ ਝਟਕਾ ਲਗਾਇਆ ਹੈ। ਆਪਣੇ ਸੰਬੋਧਨ 'ਚ ਵੱਖ-ਵੱਖ ਬੁਲਾਰਿਆਂ ਨੇ ਆਂਗਣਵਾੜੀ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਆਪਣੀਆਂ ਮੰਗਾਂ ਮਨਵਾਉਣ ਲਈ 20 ਮਾਰਚ ਨੂੰ ਚੰਡੀਗੜ੍ਹ ਦੇ 34 ਸੈਕਟਰ 'ਚ ਨਿਰਦੇਸ਼ਕ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਭਾਗ ਦੇ ਦਫਤਰ ਦੇ ਨਜ਼ਦੀਕ ਵਿਸ਼ਾਲ ਰੈਲੀ ਕੀਤੀ ਜਾਵੇਗੀ।
ਇਸ ਮੌਕੇ ਕ੍ਰਿਸ਼ਨਾ ਕੁਮਾਰੀ, ਅੰਮ੍ਰਿਤਪਾਲ ਕੌਰ, ਰਜਿੰਦਰ ਕੌਰ, ਬਲਵੀਰ ਕੌਰ, ਕੁਲਵੰਤ ਕੌਰ, ਬੰਸ ਕੌਰ ਆਦਿ ਹਾਜ਼ਰ ਸਨ।
ਦਰਜਨਾਂ ਪ੍ਰਵਾਸੀਆਂ ਦੇ ਖੂਨ-ਪਸੀਨੇ ਦੀ ਕਮਾਈ ਲੁੱਟਣ ਵਾਲੇ ਗ੍ਰਿਫਤਾਰ
NEXT STORY