ਫਾਜ਼ਿਲਕਾ(ਲੀਲਾਧਰ)-ਥਾਣਾ ਸਿਟੀ ਪੁਲਸ ਫਾਜ਼ਿਲਕਾ ਅਤੇ ਥਾਣਾ ਅਰਨੀਵਾਲਾ ਦੀ ਪੁਲਸ ਨੇ 1340 ਨਸ਼ੇ ਵਾਲੀਅਾਂ ਗੋਲੀਆਂ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਆਈ. ਪੰਜਾਬ ਸਿੰਘ ਐਂਟੀ ਨਾਰਕੋਟੈਕ ਸੈੱਲ ਫਾਜ਼ਿਲਕਾ 5 ਜੁਲਾਈ ਨੂੰ ਸ਼ਾਮ ਲਗਭਗ 7.00 ਵਜੇ ਜਦੋਂ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਗੁਪਤ ਸੂਚਨਾ ਮਿਲੀ ਕਿ ਕੇਵਲ ਕ੍ਰਿਸ਼ਨ ਵਾਸੀ ਪਿੰਡ ਆਵਾ ਨਸ਼ੇ ਵਾਲੀਆਂ ਗੋਲੀਆਂ ਵੇਚਣ ਦਾ ਆਦੀ ਹੈ, ਜਿਸ ’ਤੇ ਪੁਲਸ ਨੇ ਉਕਤ ਵਿਅਕਤੀ ਨੂੰ ਸਥਾਨਕ ਸ਼ਮਸ਼ਾਨਘਾਟ ਦੇ ਗੇਟ ਸਾਹਮਣੇ 710 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ ਥਾਣਾ ਅਰਨੀਵਾਲਾ ਦੇ ਏ. ਐੱਸ. ਆਈ. ਰਮੇਸ਼ ਕੁਮਾਰ 5 ਜੁਲਾਈ ਨੂੰ ਦੁਪਹਿਰ ਲਗਭਗ 3.05 ਵਜੇ ਜਦੋਂ ਪੁਲਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਤਾਂ ਸਥਾਨਕ ਬੱਸ ਸਟੈਂਡ ਪੁਲ ਨਹਿਰ ਪਿੰਡ ਢਿੱਪਾਂ ਵਾਲੀ ਦੇ ਨੇਡ਼ੇ ਪ੍ਰਤਾਪ ਸਿੰਘ ਉਰਫ਼ ਸਾਬਾ ਵਾਸੀ ਪਿੰਡ ਢਿੱਪਾ ਵਾਲੀ, ਰਣਜੀਤ ਸਿੰਘ ਵਾਸੀ ਪਿੰਡ ਮੂਲਿਆਂ ਵਾਲੀ, ਗੁਰਸੇਵਕ ਸਿੰਘ ਉਰਫ਼ ਮਾਣਾ ਵਾਸੀ ਪਿੰਡ ਮਾਹੂਆਣਾ ਬੋਦਲਾ ਦੇ ਕੋਲੋਂ 630 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਚਾਰਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਖਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਬਹਾਵਵਾਲਾ ਪੁਲਸ ਨੇ ਬੀਤੇ ਦਿਨੀਂ ਗਸ਼ਤ ਦੌਰਾਨ ਪਿੰਡ ਕੰਧਵਾਲਾ ਅਮਰਕੋਟ ਦੇ ਨੇਡ਼ੇ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਸਬ-ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਣੇ ਬੀਤੇ ਦਿਨੀਂ ਪਿੰਡ ਕੰਧਵਾਲਾ ਅਮਰਕੋਟ ਦੇ ਨੇਡ਼ੇ ਗਸ਼ਤ ਕਰ ਰਹੇ ਸਨ। ਉਲਟ ਦਿਸ਼ਾ ਤੋਂ ਆ ਰਹੇ ਇਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋਂ 350 ਨਸ਼ੇ ਵਾਲੀਆਂ ਗੋਲੀਆਂ ਖੁੱਲ੍ਹੀਆਂ ਅਤੇ 180 ਗੋਲੀਆਂ ਲੋਮੋਟਿਲ ਬਰਾਮਦ ਕਰ ਕੇ ਉਸਨੂੰ ਗ੍ਰਿਫਤਾਰ ਕਰ ਲਿਆ। ਫਡ਼ੇ ਗਏ ਮੁਲਜ਼ਮ ਦੀ ਪਛਾਣ ਰਾਜਾ ਰਾਮ ਪੁੱਤਰ ਖਾਨ ਚੰਦ ਵਾਸੀ ਪਿੰਡ ਕਿੱਕਰਖੇਡ਼ਾ ਦੇ ਰੂਪ ’ਚ ਹੋਈ ਹੈ। ਉਪ ਮੰਡਲ ਜਲਾਲਾਬਾਦ ਦੇ ਅਧੀਨ ਆਉਦੇ ਥਾਣਾ ਵੈਰੋਕੇ ਦੀ ਪੁਲਸ ਵੱਲੋਂ ਪਿੰਡ ਅਰਾਈਆਂ ਵਾਲਾ ਉਰਫ ਮੋਹਕਮ ਵਾਲਾ ਦੇ ਨਿਵਾਸੀ ਬੂਟਾ ਰਾਮ ਪੁੱਤਰ ਚਾਨਣ ਰਾਮ ਦੇ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਹਰਬੰਸ ਲਾਲ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਰਕਬਾ ਮੋਹਕਮ ਵਾਲਾ ਦੇ ਨਜ਼ਦੀਕ ਉਕਤ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਕਤ ਵਿਅਕਤੀ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ’ਚ ਉਕਤ ਵਿਅਕਤੀ ਦੇ ਖਿਲਾਫ ਥਾਣਾ ਵੈਰੋ ਕਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਥਾਨਕ ਥਾਣਾ ਸਿਟੀ ਦੀ ਪੁਲਸ ਵੱਲੋਂ ਪਿੰਡ ਚੱਕ ਟਾਹਲੀ ਵਾਲਾ ਦੇ ਵਾਸੀ ਤਰਲੋਚਨ ਸਿੰਘ ਪੁੱਤਰ ਹਰਭਜਨ ਸਿੰਘ ਅਤੇ ਗੁਰਮੀਤ ਸਿੰਘ ਪੁੱਤਰ ਬੰਤਾ ਸਿੰਘ ਨਿਵਾਸੀ ਪਿੰਡ ਧਰਮੂ ਵਾਲਾ ਖਿਲਾਫ ਪਰਚਾ ਦਰਜ ਕੀਤਾ ਹੈ। ਸਬ-ਇਸਪੈਕਟਰ ਬਲਵੀਰ ਚੰਦ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪਿੰਡ ਟਿਵਾਣਾ ਕਲ੍ਹਾਂ ਦੇ ਨਜ਼ਦੀਕ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਹ ਜਦੋਂ ਜਲਾਲਾਬਾਦ ਤੋਂ ਪਿੰਡ ਟਿਵਾਨਾ ਕਲ੍ਹਾਂ ਮੋਡ਼ ’ਤੇ ਮੁਡ਼ਣ ਲੱਗੇ ਤਾਂ ਸਾਹਮਣੇ ਤੋਂ 2 ਵਿਅਕਤੀ ਆਉਂਦੇ ਦਿਖਾਈ ਦਿੱਤੇ ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਰੁਕ ਗਏ। ਇਸ ਦੌਰਾਨ ਪੁਲਸ ਵੱਲੋਂ ਸ਼ੱਕ ਦੇ ਆਧਾਰ ’ਤੇ ਦੋਵਾਂ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀਆਂ ਦੇ ਕੋਲੋਂ 68 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਉਕਤ ਦੋਵਾਂ ਵਿਅਕਤੀਆਂ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਥਾਣਾ ਸਿਟੀ ’ਚ ਮੁਕੱਦਮਾ ਪਰਚਾ ਦਰਜ ਕੀਤਾ ਗਿਆ।
15 ਨਸ਼ੇ ਵਾਲੇ ਟੀਕਿਆਂ ਸਮੇਤ 1 ਕਾਬੂ
NEXT STORY