ਝਬਾਲ/ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ, ਰਾਜਿੰਦਰ) - ਥਾਣਾ ਸਰਾਏ ਅਮਾਨਤ ਖਾਂ ਦੇ ਨਵੇਂ ਆਏ ਥਾਣਾ ਮੁੱਖੀ ਸੁਖਵਿੰਦਰ ਸਿੰਘ ਨੇ ਆਪਣਾ ਆਹੁਦਾ ਸੰਭਾਲਦਿਆਂ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਨਾਂ ਬਖਸ਼ੇ ਜਾਣ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਖੇਤਰ ਅੰਦਰ ਨਸ਼ਿਆਂ ਦੀ ਰੋਕਥਮ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ ਅਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਗੁੰਡਾ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।
ਇਸ ਮੌਕੇ ਥਾਣਾ ਮੁੱਖੀ ਸੁਖਵਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਵਿਭਾਗੀ ਮੀਟਿੰਗ ਕੀਤੀ। ਉਨ੍ਹਾਂ ਨੇ ਸਾਰੇ ਹਾਲਾਤਾਂ ਤੋਂ ਜਾਣੂ ਹੁੰਦਿਆਂ ਮੁਲਾਜ਼ਮਾਂ ਨੂੰ ਕੰਮ ਚੁਸਤੀ ਲਿਆਂਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਉਦਯੋਗਪਤੀ ਅਤੇ ਕਾਂਗਰਸ ਸਪੋਰਟਸ ਵਿੰਗ ਦੇ ਸੂਬਾ ਜਨਰਲ ਸਕੱਤਰ ਸੁਖਰਾਜ ਸਿੰਘ ਕਾਲਾ ਗੰਡੀਵਿੰਡ ਵੱਲੋਂ ਥਾਣਾ ਮੁੱਖੀ ਸੁਖਵਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਕੇਹਰ ਸਿੰਘ ਨੌਸ਼ਹਿਰਾ ਢਾਲਾ, ਸਰਮੁੱਖ ਸਿੰਘ ਹਵੇਲੀਆਂ, ਰਾਣਾ ਲਹੀਆਂ, ਆਦਿ ਹਾਜ਼ਰ ਸਨ।
ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਰੈਲੀ 2 ਅਕਤੂਬਰ ਨੂੰ
NEXT STORY