ਮਲੋਟ/ਲੰਬੀ (ਸ਼ਾਮ ਜੁਨੇਜਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਯਾਨੀ ਕੱਲ੍ਹ ਦੁਪਹਿਰ 1 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਜਾਵੇਗਾ। ਪਿੰਡ ਬਾਦਲ ਦੀ ਜਿਸ ਜਗ੍ਹਾ 'ਤੇ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ ਉਹ ਬਾਦਲ ਪਰਿਵਾਰ ਦਾ ਜੱਦੀ ਬਾਗ ਹੈ, ਜੋ ਕਿ ਬਾਦਲ ਪਿੰਡ ਦੇ ਲੰਬੀ ਰੋਡ 'ਤੇ ਸਥਿਤ ਹੈ। ਉਨ੍ਹਾਂ ਦੇ ਸਸਕਾਰ ਲਈ ਇਸ ਬਾਗ ਦਾ ਕੁੱਲ 2 ਏਕੜ ਦਾ ਏਰੀਆ ਪੁਟਿਆ ਜਾ ਰਿਹਾ ਹੈ। ਇਸ ਮੌਕੇ ਗੱਲ ਕਰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਇਸ ਬਾਗ ਦੀ ਸਾਂਭ-ਸੰਭਾਲ ਉਹ ਖ਼ੁਦ ਕਰਦੇ ਸਨ। ਦਰਅਸਲ ਬਾਦਲ ਪਿੰਡ ਦੇ ਸ਼ਮਸ਼ਾਨਘਾਟ 'ਚ ਜਗ੍ਹਾ ਘੱਟ ਹੋਣ ਦੇ ਚੱਲਦਿਆਂ ਸਾਬਕਾ ਮੁੱਖ ਮੰਤਰੀ ਦਾ ਸਸਕਾਰ ਉਨ੍ਹਾਂ ਦੇ ਬਾਗ 'ਚ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹ ਕੇ ਰੱਖ ਦਿੱਤੇ ਸਾਰੇ ਭੇਤ
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ 'ਤੇ ਦੇਸ਼ ਦੇ ਵੱਡੇ ਨੇਤਾਵਾਂ ਤੇ ਆਗੂਆਂ ਨੇ ਦੁੱਖ ਪ੍ਰਗਟਾਵਾ ਕੀਤਾ। ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਪੰਜਾਬ ਦੇ ਵੱਡੇ ਆਗੂਆਂ ਨੇ ਭਾਵੁਕ ਹੋ ਕੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ ਅਤੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਇਸ ਤੋਂ ਬਾਅਦ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਦਰਸ਼ਨ ਲਈ ਲਿਆਂਦੀ ਜਾਵੇਗੀ ਅਤੇ 27 ਅਪ੍ਰੈਲ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਨੂੰ ਬੋਧੀ ਅਸਥਾਨ 'ਚ ਤਬਦੀਲ ਕਰਨ ਦਾ ਮਾਮਲਾ, ਸ਼੍ਰੋਮਣੀ ਕਮੇਟੀ ਦਾ ਵਫ਼ਦ ਜਾਵੇਗਾ ਅਰੁਣਾਚਲ ਪ੍ਰਦੇਸ਼
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਪ੍ਰਗਟਾਇਆ ਦੁੱਖ਼
NEXT STORY