ਅਬੋਹਰ (ਸੁਨੀਲ)– ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਘਰ ’ਤੇ ਫਾਇਰਿੰਗ ਕਰਨ ਦੇ ਮਾਮਲੇ ਨਾਲ ਸਬੰਧਤ ਨਜ਼ਦੀਕੀ ਪਿੰਡ ਸੁਖਚੈਨ ਦੇ ਵਾਸੀ ਅਨੁਜ ਥਾਪਨ ਦੀ ਲਾਸ਼ ਦਾ ਮੁਡ਼ ਪੋਸਟਮਾਰਟਮ ਕਰਵਾਉਣ ਲਈ ਪਰਿਵਾਰ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਕੋਵਿਡ-19 ਕਾਰਨ ਪੰਜਾਬ ਸਮੇਤ ਦੇਸ਼ ਭਰ ’ਚ 3 ਮੌਤਾਂ, 118 ਨਵੇਂ ਮਾਮਲੇ ਆਏ ਸਾਹਮਣੇ
ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ’ਚ ਅਨੁਜ ਥਾਪਨ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਐਤਵਾਰ ਸਵੇਰੇ ਸਖ਼ਤ ਸੁਰੱਖਿਆ ਵਿਚਕਾਰ ਉਸ ਦੇ ਜੱਦੀ ਪਿੰਡ ਸੁਖਚੈਨ ਲਿਆਂਦੀ ਗਈ, ਜਿਥੇ ਬਿਸ਼ਨੋਈ ਸਮਾਜ ਨੇ ਅਨੁਜ ਦੀ ਲਾਸ਼ ਦਾ ਮੁੜ ਪੋਸਟਮਾਰਟਮ ਕਰਵਾਉਣ ਲਈ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਨ ਦਾ ਫ਼ੈਸਲਾ ਕੀਤਾ ਸੀ।
ਇਸ ਤੋਂ ਬਾਅਦ ਪਰਿਵਾਰ ਵਲੋਂ ਦਾਇਰ ਪਟੀਸ਼ਨ ਦੇ ਮੱਦੇਨਜ਼ਰ ਹਾਈ ਕੋਰਟ ਨੇ 2 ਦਿਨਾਂ ’ਚ ਫਰੀਦਕੋਟ ਮੈਡੀਕਲ ਕਾਲਜ ਤੋਂ ਅਨੁਜ ਥਾਪਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਦੇ ਹੁਕਮ ਦਿੱਤੇ ਹਨ। ਅਨੁਜ ਦੀ ਲਾਸ਼ ਨੂੰ ਉਸ ਦੇ ਘਰ ਸੁਰੱਖਿਅਤ ਰੱਖਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਤੀ ਨੇ ਗੈਸਟ ਹਾਊਸ ’ਚ ਪ੍ਰੇਮੀ ਨਾਲ ਰੰਗੇ ਹੱਥੀਂ ਫੜੀ ਪਤਨੀ, 2 ਬੱਚਿਆਂ ਦੀ ਹੈ ਮਾਂ, ਫਿਰ ਅੱਗੋਂ ਜੋ ਹੋਇਆ...
NEXT STORY