ਜਲੰਧਰ (ਸੋਨੂੰ)- ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਈ. ਡੀ. ਨੇ ਮੋਹਾਲੀ 'ਚ ਸੀ. ਐੱਲ. ਯੂ (ਚੇਂਜ ਆਫ਼ ਲੈਂਡ ਯੂਜ਼) ਦੀ ਮਨਜ਼ੂਰੀਆਂ ਨਾਲ ਸਬੰਧਤ ਦਸਤਾਵੇਜ਼ਾਂ ਨੂੰ ਨਾਲ ਲੈ ਕੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ। ਇਸੇ ਤਹਿਤ ਅਨੁਰਾਗ ਵਰਮਾ ਅੱਜ ਦਸਤਾਵੇਜ਼ਾਂ ਦੀ ਫਾਈਲ ਲੈ ਕੇ ਈ. ਡੀ. ਦਫ਼ਤਰ ਪਹੁੰਚੇ।
ਇਹ ਵੀ ਪੜ੍ਹੋ: ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ ਹਦਾਇਤਾਂ ਕੀਤੀਆਂ ਜਾਰੀ

ਆਪਣੀ ਕਾਰ ਤੋਂ ਉਤਰਨ ਤੋਂ ਬਾਅਦ ਅਨੁਰਾਗ ਵਰਮਾ ਸਿੱਧੇ ਈ. ਡੀ. ਦਫ਼ਤਰ 'ਚ ਦਾਖ਼ਲ ਹੋਏ, ਜਿੱਥੇ ਈ. ਡੀ. ਅਧਿਕਾਰੀਆਂ ਦੁਆਰਾ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਇਹ ਪੁੱਛਗਿੱਛ ਬਿਲਡਰਾਂ ਅਤੇ ਨਿੱਜੀ ਰੀਅਲ ਅਸਟੇਟ ਪ੍ਰਾਜੈਕਟਾਂ ਨੂੰ ਲਾਭ ਪਹੁੰਚਾਉਣ ਲਈ ਜ਼ਮੀਨ ਦੀ ਵਰਤੋਂ ਤਬਦੀਲ ਕਰਨ (CLU) ਦੀਆਂ ਮਨਜ਼ੂਰੀਆਂ 'ਚ ਹੋਈਆਂ ਕਥਿਤ ਗੜਬੜੀਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ 'ਚ ਕੀਤੀ ਗਈ ਹੈ।
ਮੌਜੂਦਾ ਸਮੇਂ ਪੰਜਾਬ ਦੇ ਵਧੀਕ ਮੁੱਖ ਸਕੱਤਰ (ਮਾਲ/Revenue) ਵਜੋਂ ਸੇਵਾ ਨਿਭਾ ਰਹੇ ਅਨੁਰਾਗ ਵਰਮਾ ਪੁੱਛਗਿੱਛ ਦੌਰਾਨ ਆਪਣੇ ਨਾਲ ਕੁਝ ਮਹੱਤਵਪੂਰਨ ਦਸਤਾਵੇਜ਼ ਵੀ ਲੈ ਕੇ ਆਏ ਸਨ। ਜਾਂਚ ਅਧਿਕਾਰੀਆਂ ਮੁਤਾਬਕ ਉਨ੍ਹਾਂ ਦਾ ਬਿਆਨ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਰਸਮੀ ਤੌਰ 'ਤੇ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 1993 ਬੈਚ ਦੇ ਆਈ. ਏ. ਐੱਸ. ਅਧਿਕਾਰੀ ਅਨੁਰਾਗ ਵਰਮਾ ਇਸ ਤੋਂ ਪਹਿਲਾਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੁਖੀ ਵੀ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ ਰੋਲ਼ੀ ਪੱਤ, ਪੇਟ ਦਰਦ ਮਗਰੋਂ ਖੁੱਲ੍ਹੇ ਭੇਤ ਨੇ ਉਡਾਏ ਹੋਸ਼
ਈ. ਡੀ. ਦੇ ਅਧਿਕਾਰੀਆਂ ਮੁਤਾਬਕ ਜਾਂਚ ਏਜੰਸੀ ‘ਸਨਟੈਕ ਸਿਟੀ’ (Suntec City) ਅਤੇ ‘ਐਲਟਸ ਸਪੇਸ ਬਿਲਡਰ ਪ੍ਰਾਈਵੇਟ ਲਿਮਟਿਡ’ (Altus Space Builder Pvt Ltd) ਵਰਗੇ ਪ੍ਰਮੁੱਖ ਰਿਹਾਇਸ਼ੀ ਪ੍ਰਾਜੈਕਟਾਂ ਦੇ ਲੇਆਉਟ ਨਕਸ਼ਿਆਂ ਵਿੱਚ ਕੀਤੀਆਂ ਗਈਆਂ ਤਬਦੀਲੀਆਂ ਬਾਰੇ ਅਧਿਕਾਰੀ ਤੋਂ ਵਿਸਥਾਰ ਨਾਲ ਜਾਣਕਾਰੀ ਹਾਸਲ ਕਰਨਾ ਚਾਹੁੰਦੀ ਹੈ। ਮਨੀ ਲਾਂਡਰਿੰਗ ਦਾ ਇਹ ਮਾਮਲਾ ਪੰਜਾਬ ਪੁਲਸ ਵੱਲੋਂ ਦਰਜ ਕੀਤੀ ਗਈ ਇਕ ਐੱਫ਼. ਆਈ. ਆਰ. ਤੋਂ ਉਪਜਿਆ ਹੈ।
ਇਹ ਸ਼ਿਕਾਇਤ ਸਥਾਨਕ ਕਿਸਾਨਾਂ ਵੱਲੋਂ ਕੀਤੀ ਗਈ ਸੀ, ਜਿਨ੍ਹਾਂ ਦਾ ਦੋਸ਼ ਸੀ ਕਿ ਬਿਲਡਰਾਂ ਵੱਲੋਂ CLU ਮਨਜ਼ੂਰੀਆਂ ਪ੍ਰਾਪਤ ਕਰਨ ਲਈ ਉਨ੍ਹਾਂ ਦੇ ਜਾਅਲੀ ਦਸਤਖ਼ਤ ਕਰਕੇ ਸਹਿਮਤੀ ਪੱਤਰ ਤਿਆਰ ਕੀਤੇ ਗਏ ਸਨ। ਇਸ ਜਾਂਚ ਦੇ ਹਿੱਸੇ ਵਜੋਂ ਈ. ਡੀ. ਨੇ ਮਈ-ਜੂਨ ਮਹੀਨੇ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ ਅਤੇ ਇੰਡੀਅਨ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ (ICHBS) ਦੇ ਸਕੱਤਰ ਤੇ ਰੀਅਲ ਅਸਟੇਟ ਕਾਰੋਬਾਰੀ ਅਜੇ ਸਹਿਗਲ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਅਨੁਰਾਗ ਵਰਮਾ ਨੂੰ ਪਹਿਲਾਂ 31 ਅਗਸਤ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਦੂਜਾ ਸੰਮਨ ਜਾਰੀ ਕੀਤਾ ਗਿਆ, ਅਤੇ ਐਕਸਟੈਂਸ਼ਨ ਤੋਂ ਬਾਅਦ ਉਨ੍ਹਾਂ ਨੂੰ 9 ਸਤੰਬਰ ਨੂੰ ਸਵੇਰੇ 10 ਵਜੇ ਈ. ਡੀ. ਦਫ਼ਤਰ 'ਚ ਬੁਲਾਇਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
NEXT STORY