ਮੋਹਾਲੀ (ਨਿਆਮੀਆਂ) : ਮੋਹਾਲੀ ਦੀ ਵਸਨੀਕ ਅਨੂਰੀਤ ਪਾਲ ਕੌਰ ਨੇ ਸਖ਼ਤ ਮਿਹਨਤ ਸਦਕਾ ਆਪਣਾ ਨਾਂ ਇੰਡੀਆ ਬੁੱਕ ਆਫ ਰਿਕਾਰਡ ਵਿਚ ਦਰਜ ਕਰਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਉਸ ਨੇ ਇਹ ਨਾਂ ਪੰਜਾਬੀ ਲੋਕ ਸਾਜ਼ ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਪਹਿਲੀ ਕੁੜੀ ਹੋਣ ਕਰ ਕੇ ਦਰਜ ਕਰਵਾਇਆ।
ਇਹ ਵੀ ਪੜ੍ਹੋ : ਪੰਜਾਬ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ 'ਵਾਹਨਾਂ' ਨੂੰ ਲੈ ਕੇ ਜਾਰੀ ਕੀਤੇ ਹੁਕਮ, ਪੜ੍ਹੋ ਪੂਰੀ ਖ਼ਬਰ

ਅਨੂਰੀਤ ਦੇ ਮਾਤਾ ਸੁਖਬੀਰ ਪਾਲ ਕੌਰ ਅਤੇ ਪਿਤਾ ਨਰਿੰਦਰ ਨੀਨਾ ਵੀ ਬਹੁਤ ਵਧੀਆ ਕਲਾਕਾਰ ਅਤੇ ਲੋਕ ਕਲਾਵਾਂ ਦੇ ਗਿਆਤਾ ਹਨ। ਅਨੂਰੀਤ ਨੇ ਗੱਤਕਾ ਖੇਡਣ ਦੀ ਕਲਾ ਆਪਣੇ ਨਾਨਾ ਗੁਰਪ੍ਰੀਤ ਸਿੰਘ ਖ਼ਾਲਸਾ ਤੋਂ ਸਿੱਖੀ।
ਇਹ ਵੀ ਪੜ੍ਹੋ : 'ਆਪ' ਆਗੂ ਰਾਘਵ ਚੱਢਾ ਨੇ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਕੀਤਾ ਚੈਲੰਜ, ਆਖੀਆਂ ਇਹ ਗੱਲਾਂ

ਅਨੂਰੀਤ ਨੂੰ ਇੰਡੀਆ ਬੁੱਕ ਆਫ ਰਿਕਾਰਡ ਵੱਲੋਂ ਸਰਟੀਫਿਕੇਟ, ਮੈਡਲ, ਆਈ. ਕਾਰਡ, ਪੈੱਨ ਅਤੇ ਬੈਜ ਭੇਜਿਆ ਗਿਆ ਹੈ। ਉਹ ਆਪਣੇ ਪਰਿਵਾਰ ਤੋਂ ਇਲਾਵਾ ਆਪਣੇ ਸਾਥੀਆਂ ਤੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹੈ, ਜਿਨ੍ਹਾਂ ਦੇ ਸਾਥ ਤੇ ਹੌਂਸਲਾ ਅਫ਼ਜਾਈ ਸਦਕਾ ਇਹ ਸੰਭਵ ਹੋ ਸਕਿਆ ਹੈ।
ਇਹ ਵੀ ਪੜ੍ਹੋ : ਮਜੀਠੀਆ ਨੇ ਸਿੱਧੂ ’ਤੇ ਵਿੰਨ੍ਹਿਆ ਨਿਸ਼ਾਨਾ, ਅਨਾਜ ਘਪਲੇ ’ਚ ਮੰਤਰੀ ਆਸ਼ੂ ਦੀ ਬਰਖ਼ਾਸਤਗੀ ਦੀ ਕੀਤੀ ਮੰਗ

ਅਨੂਰੀਤ ਨੇ ਇਸ ਪ੍ਰਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਹੋਰ ਮਿਹਨਤ ਕਰਨ ਦਾ ਭਰੋਸਾ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਭਾਰਤ ਤੇ ਪਾਕਿਸਤਾਨ ਦੇ ਅਫ਼ਸਰਾਂ ਨੇ ਅਟਾਰੀ-ਵਾਹਗਾ ਬਾਰਡਰ 'ਤੇ ਮਠਿਆਈਆਂ ਦਾ ਕੀਤਾ ਆਦਾਨ-ਪ੍ਰਦਾਨ
NEXT STORY