ਮਾਨਸਾ : ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੇ ਮਾਮਲੇ ਵਿੱਚ ਇਨਸਾਫ਼ ਕਮੇਟੀ ਦੀਆਂ ਮੰਗਾਂ ਅਤੇ ਪੰਜਾਬ ਸਰਕਾਰ ਵਿਚਕਾਰ ਸਹਿਮਤੀ ਬਣਾਉਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਯਤਨ ਤੇਜ਼ ਹੋ ਗਏ ਹਨ। ਇਸ ਪੂਰੇ ਮਾਮਲੇ ਵਿੱਚ ਆਈ.ਏ.ਐੱਸ. ਅਧਿਕਾਰੀ ਅਪਨੀਤ ਕੌਰ ਰਿਆਤ ਅਹਿਮ ਅਤੇ ਸੰਜੀਦਾ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੇ ਨਾਲ ਆਈ.ਏ.ਐੱਸ. ਅਧਿਕਾਰੀ ਕੰਵਲਜੀਤ ਕੌਰ ਬਰਾੜ ਅਤੇ ਮਾਨਸਾ ਦੀ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੀ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਲਈ ਯਤਨਸ਼ੀਲ ਹਨ।
ਇਹ ਵੀ ਪੜ੍ਹੋ : ਵਾਲਮਾਰਟ ਸਟੋਰ 'ਤੇ ਹੰਗਾਮਾ, ਗਾਹਕਾਂ ਨੇ ਗਲਤ ਬਿੱਲ ਬਣਾਉਣ ਅਤੇ ਬਦਸਲੂਕੀ ਦੇ ਲਗਾਏ ਦੋਸ਼
ਬੀਤੇ ਦਿਨੀਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਧਰਮ ਪਤਨੀ ਮਨਪ੍ਰੀਤ ਕੌਰ ਅਤੇ ਇਨਸਾਫ਼ ਕਮੇਟੀ ਦੇ ਮੈਂਬਰਾਂ ਨੇ ਮਾਨਸਾ ਵਿਖੇ ਤਿੰਨਾਂ ਮਹਿਲਾ ਆਈ.ਏ.ਐੱਸ. ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਇਸ ਮੀਟਿੰਗ ਦਾ ਮੁੱਖ ਮਕਸਦ ਪਰਿਵਾਰ ਅਤੇ ਇਨਸਾਫ਼ ਕਮੇਟੀ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣਾ ਅਤੇ ਮਾਮਲੇ ਦਾ ਸਹਿਮਤੀ ਨਾਲ ਹੱਲ ਕੱਢਣ ਲਈ ਰਾਹ ਪੱਧਰਾ ਕਰਨਾ ਸੀ। ਇਸ ਸਬੰਧੀ ਗੱਲਬਾਤ ਕਰਦਿਆਂ ਅਪਨੀਤ ਕੌਰ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਉਣ ਲਈ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਇਨਸਾਫ਼ ਕਮੇਟੀ ਵੱਲੋਂ ਉਠਾਈਆਂ ਗਈਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਦਿੱਤਾ ਗਿਆ ਹੈ, ਜਿਨ੍ਹਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਵੱਲੋਂ ਅੱਜ ਜਾਂ ਭਲਕੇ ਇਨਸਾਫ਼ ਕਮੇਟੀ ਨਾਲ ਮੁੜ ਮੀਟਿੰਗ ਕਰਕੇ ਅਗਲੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਸਾਰੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਆਪਸੀ ਗੱਲਬਾਤ ਅਤੇ ਸਹਿਮਤੀ ਰਾਹੀਂ ਕੋਈ ਢੁੱਕਵਾਂ ਹੱਲ ਕੱਢਿਆ ਜਾ ਸਕੇਗਾ।
ਇਹ ਵੀ ਪੜ੍ਹੋ : 'ਦੇਸ਼ ਦੇ ਦੁਸ਼ਮਣਾਂ ਨਾਲ ਮਿਲ ਕੇ ਲੜਨਾ ਹੋਵੇਗਾ', ਦਿੱਲੀ 'ਚ ਦੁਸਹਿਰਾ ਸਮਾਗਮ 'ਚ ਬੋਲੇ PM ਮੋਦੀ
ਇਨਸਾਫ਼ ਦੀ ਆਸ ਅਤੇ ਗੱਲਬਾਤ ਦਾ ਰਾਹ
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਅਜਿਹੇ ਸਮੇਂ ਪ੍ਰਸ਼ਾਸਨ ਵੱਲੋਂ ਗੱਲਬਾਤ ਰਾਹੀਂ ਮਸਲੇ ਨੂੰ ਸੁਲਝਾਉਣ ਦੇ ਯਤਨ ਅਹਿਮ ਮੰਨੇ ਜਾ ਰਹੇ ਹਨ। ਹੁਣ ਸਭ ਦੀਆਂ ਨਜ਼ਰਾਂ ਅਗਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਮਾਮਲੇ ਵਿੱਚ ਅਗਲੀ ਕਾਰਵਾਈ ਅਤੇ ਮੰਗਾਂ ਦੇ ਹੱਲ ਸਬੰਧੀ ਸਥਿਤੀ ਹੋਰ ਸਪੱਸ਼ਟ ਹੋਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
NEXT STORY