ਫ਼ਿਰੋਜ਼ਪੁਰ (ਕੁਮਾਰ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਜ਼ਿਲ੍ਹੇ ਦੇ 127 ਖਰੀਦ ਕੇਂਦਰਾਂ ਵਿੱਚ ਬਿਜਲੀ, ਛਾਂ, ਪੀਣ ਵਾਲੇ ਪਾਣੀ ਅਤੇ ਸਫਾਈ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਅਧਿਕਾਰੀਆਂ ਨੂੰ ਪ੍ਰਬੰਧਾਂ ਦੀ ਨਿਯਮਿਤ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਨਮੀ ਦੀ ਜਾਂਚ ਜ਼ਰੂਰ ਕਰ ਲੈਣ। ਮੰਡੀ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਵਿੱਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਅਧਿਕਾਰੀ ਤਾਇਨਾਤ ਕੀਤੇ ਗਏ ਹਨ, ਜੋ ਖ਼ਰੀਦ ਪ੍ਰਕਿਰਿਆ ਦੀ ਰੋਜ਼ਾਨਾ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ। ਕਿਸਾਨਾਂ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਖੇਤੀਬਾੜੀ ਵਿਭਾਗ ਦੀਆਂ ਮਸ਼ੀਨਾਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ।
ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
NEXT STORY