ਅੰਮ੍ਰਿਤਸਰ (ਮਮਤਾ)-ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕੇਂਦਰ ਸਰਕਾਰ ਨੂੰ ਕੌਮਾਂਤਰੀ ਪੱਧਰ ’ਤੇ ਛੁੱਟੀ ਐਲਾਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼, ਕੌਮ ਅਤੇ ਮਜ਼ਲੂਮਾਂ ਦੀ ਰੱਖਿਆ ਲਈ ਆਪਣਾ ਸਰਬੰਸ ਵਾਰਨ ਵਾਲੇ ਦਸਮੇਸ਼ ਪਿਤਾ ਇਕ ਅਧਿਆਤਮਕ ਗੁਰੂ, ਮਹਾਨ ਯੋਧਾ, ਉੱਚ ਕੋਟੀ ਦੇ ਕਵੀ ਅਤੇ ਦਾਰਸ਼ਨਿਕ ਸੀ, ਜਿਨ੍ਹਾਂ ਨੇ ਵਿਸਾਖੀ ਵਾਲੇ ਦਿਨ 1699 ਈ. ਵਿਚ ਧਰਮ ਅਤੇ ਸਮਾਜ ਦੀ ਰਾਖੀ ਲਈ ਖ਼ਾਲਸਾ ਪੰਥ ਦੀ ਸਿਰਜਨਾ ਕੀਤੀ ਅਤੇ ਮੁਗਲ ਸਾਮਰਾਜ ਵਿਰੁੱਧ ਜੰਗਾਂ ਲੜੀਆਂ।
ਇਹ ਵੀ ਪੜ੍ਹੋ- ਪੰਜਾਬ 'ਚ 48 ਘੰਟਿਆਂ ਵਿਚ ਪਵੇਗਾ ਭਾਰੀ ਮੀਂਹ, ਅੱਜ ਸ਼ਾਮ ਤੋਂ ਹੀ ਬਦਲੇਗਾ ਮੌਸਮ
ਇਸ ਮੌਕੇ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਆਪਣੇ ਪੱਤਰ ਰਾਹੀਂ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਕੁਰਬਾਨੀ ਤੋਂ ਸਮੂਹ ਜਗਤ ਵਾਕਿਫ ਹੈ । ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਮਹਾਨ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮੂਹ ਭਾਰਤ ’ਚ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਉਣ ਲਈ ਰਾਸ਼ਟਰੀ ਪੱਧਰ ’ਤੇ ਛੁੱਟੀ ਦਾ ਐਲਾਨ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਸੰਘਣੀ ਧੁੰਦ ਕਾਰਨ ਨੈਸ਼ਨਲ ਹਾਈਵੇ 'ਤੇ ਏਅਰ ਫੋਰਸ ਜਵਾਨ ਨਾਲ ਵਾਪਰਿਆ ਵੱਡਾ ਹਾਦਸਾ
ਉਨ੍ਹਾਂ ਇਸ ਗੱਲ ’ਤੇ ਧਿਆਨ ਕੇਂਦਰਿਤ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਛੁੱਟੀ ਐਲਾਨ ਕੀਤੀ ਜਾਂਦੀ ਹੈ, ਜਦ ਕਿ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਉਹ ਇਸ ਪਵਿੱਤਰ ਦਿਹਾੜੇ ’ਤੇ ਰਾਸ਼ਟਰੀ ਪੱਧਰ ’ਤੇ ਛੁੱਟੀ ਐਲਾਨ ਕਰੇ ਤਾਂ ਜੋ ਹਰ ਵਰਗ ਦਾ ਭਾਈਚਾਰਾ ਉਨ੍ਹਾਂ ਦੇ ਜੀਵਨ ਅਤੇ ਫ਼ਲਸਫੇ ਤੋਂ ਸੇਧ ਲੈ ਸਕੇ ਅਤੇ ਸੁਹਿਰਦ ਸਮਾਜ ਲਈ ਆਪਣੀ ਅਹਿਮ ਭੂਮਿਕਾ ਨੂੰ ਨਿਭਾਉਣ ਦੇ ਕਾਬਿਲ ਹੋਵੇ।
ਇਹ ਵੀ ਪੜ੍ਹੋ- ਪੰਜਾਬੀਆਂ ਲਈ ਖ਼ੁਸ਼ਖਬਰੀ, ਸਰਕਾਰੀ ਬੱਸਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ ਨੂੰ ਵੱਡਾ ਘਾਟਾ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ
NEXT STORY