ਜਲੰਧਰ/ਫਿਲੌਰ (ਮੁਨੀਸ਼)- ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਦੋ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਕੋਰਟ ਵਿਚ ਪੇਸ਼ ਕੀਤਾ ਗਿਆ। ਇਥੋਂ ਅਦਾਲਤ ਨੇ ਹੈੱਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਫਿਲੌਰ ਪੁਲਸ ਨੇ ਅੱਜ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਕੋਰਟ ਵਿੱਚ ਪੇਸ਼ ਕੀਤਾ, ਜਿਨ੍ਹਾਂ ਨੂੰ ਅਦਾਲਤ ਨੇ 14 ਦਿਨ ਲਈ ਜੂਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ। ਇਹ ਸਾਰੀ ਜਾਣਕਾਰੀ ਐੱਸ. ਐੱਚ. ਓ. ਫਿਲੌਰ ਸੁਖਦੇਵ ਸਿੰਘ ਨੇ ਦਿੱਤੀ ਹੈ।
ਇਹ ਵੀ ਪੜ੍ਹੋ- ਦੂਜੀ ਜਮਾਤ ਦੀ ਬੱਚੀ ਨੂੰ ਖੇਤਾਂ 'ਚ ਲਿਜਾ ਕੀਤਾ ਸ਼ਰਮਨਾਕ ਕਾਰਾ, ਮੌਕੇ 'ਤੇ ਪੁੱਜੇ ਲੋਕ ਤਾਂ ਹੋਇਆ...
ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਨੇੜਿਓਂ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਜਲੰਧਰ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ ਸੀ। ਉਨ੍ਹਾਂ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਕੁੱਲ੍ਹ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 4 ਦਿਨ ਪਹਿਲਾਂ ਚਾਵਾਂ ਨਾਲ ਇਕਲੌਤਾ ਪੁੱਤ ਭੇਜਿਆ ਸੀ ਕੈਨੇਡਾ, 5ਵੇਂ ਦਿਨ ਮਿਲੀ ਮੌਤ ਦੀ ਖ਼ਬਰ ਨੇ ਮਾਤਮ 'ਚ ਬਦਲੀਆਂ ਖ਼ੁਸ਼ੀਆਂ
ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਬੀਤੇ ਦਿਨੀਂ ਗਸ਼ਤ ਦੌਰਾਨ ਪੁਲਸ ਨੇ ਫਿਲੌਰ ਵਿੱਚ ਨੈਸ਼ਨਲ ਹਾਈਵੇਅ ਦੇ ਕਿਨਾਰੇ ਖੜ੍ਹੀ ਇਕ ਸ਼ੱਕੀ ਵਾਹਨ ਦੀ ਤਲਾਸ਼ੀ ਲਈ ਸੀ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਆਧਾਰ 'ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ 'ਚ ਬੈਠੇ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ, ਤੋਲਣ ਵਾਲਾ ਸਕੇਲ, ਲਾਈਟਰ ਆਦਿ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੇ ਸਾਥੀ ਕੋਲੋਂ ਦੋ ਫੋਨ ਬਰਾਮਦ ਹੋਏ।
ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੀ ਇਹ ਬੀਮਾਰੀ, ਪਾਜ਼ੇਟਿਵ ਨਿਕਲਣ ਲੱਗੇ ਮਰੀਜ਼, ਇੰਝ ਕਰ ਸਕਦੇ ਹੋ ਬਚਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
30 ਸਾਲਾ ਨੌਜਵਾਨ ਦੀ ਦਿਮਾਗੀ ਦੌਰਾ ਪੈਣ ਕਾਰਣ ਮੌਤ
NEXT STORY