ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅੱਜ ਜਨਮਦਿਨ ਹੈ। ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਰਾਜਾ ਵੜਿੰਗ ਲਈ ਤਾੜੀਆਂ ਮਾਰੀਆਂ ਗਈਆਂ ਅਤੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਪੀਕਰ ਨੇ ਉਨ੍ਹਾਂ ਨੂੰ ਜਨਮਦਿਨ ਦਾ ਤੋਹਫ਼ਾ ਦਿੰਦਿਆਂ 3 ਮਿੰਟ ਵਾਧੂ ਬੋਲਣ ਦਾ ਮੌਕਾ ਦਿੱਤਾ। ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਪਿਛਲੇ ਮਹੀਨੇ 15 ਦਿਨ ਸ਼ੈੱਲਰ ਵਾਲਿਆਂ ਨੇ ਹੜਤਾਲ ਰੱਖ ਦਿੱਤੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਭਰਤੀਆਂ ਸਬੰਧੀ ਹਾਈਕੋਰਟ 'ਚ ਸੁਣਵਾਈ ਅੱਜ, ਪੜ੍ਹੋ ਕੀ ਹੈ ਪੂਰੀ ਖ਼ਬਰ
ਝੋਨੇ ਦੀ ਖ਼ਰੀਦ ਇਕ ਤਾਰੀਖ਼ ਨੂੰ ਸ਼ੁਰੂ ਕਰ ਦਿੱਤੀ ਗਈ ਅਤੇ ਸਾਰੀ ਫ਼ਸਲ ਬੋਰੀਆਂ 'ਚ ਭਰ-ਭਰ ਕੇ ਮੰਡੀਆਂ 'ਚ ਲਾ ਦਿੱਤੀ ਗਈ। ਇਸ ਦੌਰਾਨ ਮੀਂਹ ਪੈਣ ਕਾਰਨ ਫ਼ਸਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ। ਇਸ ਤੋਂ ਬਾਅਦ ਸ਼ੈੱਲਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਸਰਕਾਰੀ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
ਉਨ੍ਹਾਂ ਕਿਹਾ ਕਿ ਇਹ ਮਸਲਾ ਕੇਂਦਰ ਸਰਕਾਰ ਦੇ ਧਿਆਨ 'ਚ ਲਿਆਂਦਾ ਜਾਣਾ ਚਾਹੀਦਾ ਹੈ, ਨਹੀਂ ਤਾਂ ਪੰਜਾਬ ਦੇ ਅੱਧੇ ਸ਼ੈੱਲਰ ਆਉਣ ਵਾਲੇ ਸਮੇਂ 'ਚ ਬੰਦ ਹੋ ਜਾਣਗੇ। ਉਨ੍ਹਾਂ ਕੇਂਦਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਨਹੀਂ ਚੁੱਕ ਰਹੀ ਹੈ ਅਤੇ ਇਹ ਸਰਕਾਰ ਦੀ ਸਕੀਮ ਹੈ ਕਿ ਕਿਸਾਨ ਦਾ ਮਾਲ ਨਾ ਚੁੱਕੋ ਅਤੇ ਸ਼ੈੱਲਰ ਬੰਦ ਹੋ ਜਾਣ ਅਤੇ ਲੋਕ ਝੋਨਾ ਲਾਉਣਾ ਬੰਦ ਕਰ ਦੇਣ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ ਸੈਸ਼ਨ 'ਚ 'ਆਪ' ਵਿਧਾਇਕਾ ਨੇ ਚੁੱਕਿਆ ਨਹਿਰਾਂ 'ਚ ਵਰਤੇ ਘਟੀਆ ਮਟੀਰੀਅਲ ਦਾ ਮੁੱਦਾ
NEXT STORY