ਬਰਨਾਲਾ (ਵਿਵੇਕ ਸਿੰਧਵਾਨੀ,ਰਵੀ) : ਪੰਜਾਬ ਸਰਕਾਰ ਦੁਆਰਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਪੁਰਸਕਾਰ ਲਈ ਚੁਣੇ ਗਏ ਨੌਜਵਾਨਾਂ ਨੂੰ ਮੈਡਲ, ਸਰਟੀਫਿਕੇਟ ਤੇ 51 ਹਜ਼ਾਰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਯੁਵਕ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਪੁਰਸਕਾਰ ਲਈ ਨੌਜਵਾਨ ਪਿਛਲੇ ਸਾਲਾਂ ਤੋਂ ਵੱਖ-ਵੱਖ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐੱਨ. ਸੀ. ਸੀ., ਸੱਭਿਆਚਾਰਕ ਗਤੀਵਿਧੀਆਂ, ਪਰਬਤ ਰੋਹਣ, ਹਾਈਕਿੰਗ ਟਰੈਕਿੰਗ, ਖੇਡਾਂ, ਸਮਾਜ ਸੇਵਾ, ਰਾਸ਼ਟਰੀ ਏਕਤਾ ਆਦਿ ਸਰਗਰਮੀਆਂ ਵਿਚ ਹਿੱਸਾ ਲੈਂਦਾ ਰਿਹਾ ਹੋਵੇ।
ਇਹ ਖ਼ਬਰ ਵੀ ਪੜ੍ਹੋ - ਮਾਲੇਰਕੋਟਲਾ ਜ਼ਿਲ੍ਹੇ ਦੇ ਸਰਕਾਰੀ ਦਫਤਰਾਂ ਨੂੰ ਆਖਿਰ ਕਦੋਂ ਨਸੀਬ ਹੋਣਗੀਆਂ ਸਰਕਾਰੀ ਇਮਾਰਤਾਂ !
ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਸਿਰਫ਼ ਪੰਜਾਬ ਦੇ ਨੌਜਵਾਨਾਂ ਲਈ ਹੈ ਤੇ ਉਮੀਦਵਾਰ ਦੀ ਉਮਰ ਮਿਤੀ 31 ਮਾਰਚ 2022 ਨੂੰ 15 ਸਾਲ ਤੋਂ ਘੱਟ ਅਤੇ 35 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਉਮੀਦਵਾਰ ਯੁਵਕ ਭਲਾਈ ਗਤੀਵਿਧੀਆਂ ਜਾਂ ਸਮਾਜ ਸੇਵਾ ਵਿਚ ਸ਼ਾਮਲ ਹੁੰਦਾ ਰਿਹਾ ਹੋਵੇ ਅਤੇ ਪੁਰਸਕਾਰ ਪ੍ਰਾਪਤ ਹੋਣ ਉਪਰੰਤ ਵੀ 2 ਸਾਲ ਬਾਅਦ ਇਨਾਂ ਗਤੀਵਿਧੀਆਂ ਨੂੰ ਚਾਲੂ ਰੱਖਣ ਦਾ ਇਛੁੱਕ ਹੋਵੇ ਤੇ ਇਹ ਗਤੀਵਿਧੀਆਂ ਸਮਾਜ ਸੇਵਾ ਅਤੇ ਨੌਜਵਾਨਾਂ ਦੇ ਵਿਕਾਸ ਵਿੱਚ ਸਹਾਈ ਹੋਣੀਆਂ ਚਾਹੀਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੁਰਸਕਾਰ ਲਈ ਚੋਣ ਉਸ ਦੀ ਸਮਾਜ ਸੁਧਾਰ ਵਿਚ ਅਸਲ ਇੱਛਾ ਅਤੇ ਪ੍ਰਤੀਨਿਧਤਾ ਦੇ ਅਧਾਰ ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਸ ਪੁਰਸਕਾਰ ਲਈ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ ਅਤੇ ਪ੍ਰਾਪਤੀ ਸਬੰਧੀ ਆਪਣੀ ਪ੍ਰਤੀ ਬੇਨਤੀ (ਦਸਤਾਵੇਜ਼) ਦੀ ਫਾਇਲ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੇ ਦਫ਼ਤਰ ਵਿਖੇ 30 ਨਵੰਬਰ ਤੱਕ ਭੇਜ ਸਕਦੇ ਹਨ।
SGPC ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ 'ਤੇ ਵਰ੍ਹੇ ਬਿਕਰਮ ਮਜੀਠੀਆ, ਪੁੱਛੇ ਇਹ ਸਵਾਲ
NEXT STORY