ਚੰਡੀਗੜ੍ਹ - ਸਿੰਚਾਈ ਵਿਭਾਗ ਵੱਲੋਂ 732 ਨਹਿਰੀ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 14 ਜੁਲਾਈ ਸ਼ੁੱਕਰਵਾਰ ਨੂੰ ਇਨ੍ਹਾਂ ਨਵੇਂ ਭਰਤੀ ਹੋਏ ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣਗੇ। ਅੱਜ ਇਥੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਸਿੰਚਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਮੋਹਾਲੀ ਵਿਖੇ ਕਰਵਾਏ ਜਾ ਰਹੇ ਇਕ ਸਾਦੇ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਭਰਤੀ ਹੋਏ 732 ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ ਦੀ ਬਹੁਤ ਲੋੜ ਵੀ ਸੀ ਕਿਉਂਕਿ 1997-98 ਵਿਚ ਸਿੰਚਾਈ ਵਿਭਾਗ ਵਿਚੋਂ ਲੱਗਭਗ 800 ਨਹਿਰੀ ਪਟਵਾਰੀ ਪੰਜਾਬ ਦੇ ਮਾਲ ਵਿਭਾਗ ਵਿਚ ਤਬਦੀਲ ਕਰ ਦਿੱਤੇ ਗਏ ਸਨ। ਉਦੋਂ ਤੋਂ ਵਿਭਾਗ ਨਹਿਰੀ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕਰ ਰਿਹਾ ਸੀ ਅਤੇ ਕੰਮ ਬਹੁਤ ਪ੍ਰਭਾਵਿਤ ਹੋ ਰਿਹਾ ਸੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 100 ਕੋਰਸਾਂ ਦੇ ਨਤੀਜੇ ਐਲਾਨੇ
NEXT STORY