ਲੁਧਿਆਣਾ (ਹਿਤੇਸ਼) : ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਲਈ ਨਵੇਂ ਅਹੁਦੇਦਾਰਾਂ ਦੀ ਜੋ ਸੂਚੀ ਜਾਰੀ ਕੀਤੀ ਗਈ ਹੈ, ਉਸ ’ਚ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਦਾ ਨਾਂ ਕਿਤੇ ਨਜ਼ਰ ਨਹੀਂ ਆਇਆ। ਸੰਸਦ ਮੈਂਬਰ ਬਿੱਟੂ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੇ ਮੁੱਖ ਦਾਅਵੇਦਾਰ ਸਨ ਪਰ ਲਗਾਤਾਰ ਤਿੰਨ ਵਾਰ ਐੱਮ. ਪੀ. ਬਣਨ ਦੇ ਬਾਵਜੂਦ ਉਨ੍ਹਾਂ ਨੂੰ ਇਕ ਵਾਰ ਫਿਰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦੂਰ ਰੱਖਿਆ ਗਿਆ ਹੈ। ਇਹ ਫ਼ੈਸਲਾ ਰਾਹੁਲ ਗਾਂਧੀ ਨਾਲ ਉਨ੍ਹਾਂ ਦੀਆਂ ਨਜ਼ਦੀਕੀਆਂ ਦੇ ਬਾਵਜੂਦ ਸਾਹਮਣੇ ਆਇਆ ਹੈ, ਜਿਸ ਨੂੰ ਬਿੱਟੂ ਦੀ ਪਿਛਲੇ ਦਿਨਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਨਾਲ ਜੋੜ ਕੇ ਦੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ
ਭਾਵੇਂ ਬਿੱਟੂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦੀ ਸੰਭਾਵਨਾ ਨੂੰ ਖਾਰਿਜ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਦੀ ਮੋਦੀ ਨਾਲ ਮੁਲਾਕਾਤ ਨੂੰ ਕਾਂਗਰਸ ਨੂੰ ਅੱਖਾਂ ਦਿਖਾਉਣ ਦੇ ਤੌਰ ’ਤੇ ਦੇਖਿਆ ਜਾ ਰਿਹਾ ਸੀ, ਜਿਸ ਦੇ ਜਵਾਬ ’ਚ ਪਾਰਟੀ ਵੱਲੋਂ ਉਨ੍ਹਾਂ ਨੂੰ ਝਟਕਾ ਦੇਣ ਦੀ ਚਰਚਾ ਹੋ ਰਹੀ ਹੈ। ਸ਼ਾਇਦ ਇਸੇ ਤੋਂ ਨਾਰਾਜ਼ ਹੋ ਕੇ ਬਿੱਟੂ ਵੱਲੋਂ ਬਾਕੀ ਆਗੂਆਂ ਵਾਂਗ ਅਜੇ ਤੱਕ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਅਤੇ ਵਿਧਾਇਕ ਦਲ ਦੇ ਨੇਤਾ ਨੂੰ ਸੋਸ਼ਲ ਮੀਡੀਆ ਰਾਹੀਂ ਵਧਾਈ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੇਰਾ ਤਾਂ ਘਰ ਵੀ ਪਲੱਸਤਰ ਨੀਂ ਹੋਇਆ ਪਰ ਮੇਰੇ ਲੋਕਾਂ ਨੇ ਚੰਨੀ ਦੀਆਂ ਨੀਹਾਂ ਉਖਾੜ ਦਿੱਤੀਆਂ : ਉੱਗੋਕੇ (ਵੀਡੀਓ)
ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਬੋਲੇ ਰਾਜਾ ਵੜਿੰਗ, ਕਿਹਾ 'ਮਗਰਲੀ ਕਤਾਰ ਵਾਲਿਆਂ ਨੂੰ ਵੀ ਮਿਲੇਗਾ ਮੌਕਾ'
NEXT STORY