Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    4:54:24 AM

  • pralhad joshi becomes the new education minister

    ਵੱਡੀ ਖਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ...

  • fraud in ludhiana

    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ!...

  • ind vs zim india defeated zimbabwe by 90 runs

    IND vs ZIM : ਭਾਰਤ ਨੇ 90 ਦੌੜਾਂ ਨਾਲ ਜ਼ਿੰਬਾਬਵੇ...

  • golden period sawan

    ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸਿੱਖ ਇਤਿਹਾਸ ਨਾਲ ਸਬੰਧਤ ਆ ਰਹੀਆਂ ਤਿੰਨ ਸ਼ਤਾਬਦੀਆਂ ਦੇ ਸਮਾਗਮਾਂ ਨੂੰ ਦਿੱਤੀ ਪ੍ਰਵਾਨਗੀ: ਐਡਵੋਕੇਟ ਧਾਮੀ

MAJHA News Punjabi(ਮਾਝਾ)

ਸਿੱਖ ਇਤਿਹਾਸ ਨਾਲ ਸਬੰਧਤ ਆ ਰਹੀਆਂ ਤਿੰਨ ਸ਼ਤਾਬਦੀਆਂ ਦੇ ਸਮਾਗਮਾਂ ਨੂੰ ਦਿੱਤੀ ਪ੍ਰਵਾਨਗੀ: ਐਡਵੋਕੇਟ ਧਾਮੀ

  • Edited By Shivani Bassan,
  • Updated: 07 Aug, 2023 06:27 PM
Amritsar
approval given to upcoming three centenary events related to sikh history
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਹੋਈ ਇਕੱਤਰਤਾ ਦੌਰਾਨ ਸਰਕਾਰਾਂ ਵੱਲੋਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਅਤੇ ਸੰਸਥਾਵਾਂ ਵਿਚ ਦਖ਼ਲਅੰਦਾਜ਼ੀ ਦਾ ਕਰੜਾ ਨੋਟਿਸ ਲਿਆ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦਾ ਪ੍ਰਬੰਧਕ ਗੈਰ ਸਿੱਖ ਲਗਾਉਣ ਵਿਰੁੱਧ ਮਤਾ ਪਾਸ ਕਰਨ ਤੋਂ ਇਲਾਵਾ ਕੌਮੀ ਘਟਗਿਣਤੀ ਕਮਿਸ਼ਨ ਵੱਲੋਂ ਆਪਣੇ ਦਾਇਰੇ ਤੋਂ ਬਾਹਰ ਜਾ ਕੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨਾਂ ਦਾ ਪੁਰਜ਼ੋਰ ਵਿਰੋਧ ਕੀਤਾ ਗਿਆ। ਇਸ ਦੇ ਨਾਲ ਹੀ 1984 ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਨੂੰ ਪੁਲਬੰਗਸ਼ ਕੇਸ ਵਿਚ ਅਗਾਊਂ ਜ਼ਮਾਨਤ ਖ਼ਿਲਾਫ਼ ਪੀੜਤ ਪਰਿਵਾਰਾਂ ਦੀ ਉੱਚ ਅਦਾਲਤ ਵਿਚ ਪੈਰਵਾਈ ਲਈ ਕਾਨੂੰਨੀ ਸਹਾਇਤਾ ਦਾ ਫ਼ੈਸਲਾ ਵੀ ਕੀਤਾ ਗਿਆ। 

ਇਹ ਵੀ ਪੜ੍ਹੋ- ASI ਦੇ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਸਿੱਖ ਮਾਮਲਿਆਂ ਵਿਚ ਬੇਲੋੜੀ ਦਖ਼ਲਅੰਦਾਜ਼ੀ ਇਕ ਗਹਿਰੀ ਸਾਜ਼ਿਸ਼ ਹੈ, ਜਿਸ ਨੂੰ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖ ਗੁਰਧਾਮਾਂ ਦੀ ਆਪਣੀ ਮਰਯਾਦਾ ਅਤੇ ਰਵਾਇਤ ਹੈ, ਜਿਸ ਅਨੁਸਾਰ ਸਿੱਖ ਸੰਸਥਾਵਾਂ ਸੇਵਾ ਸੰਭਾਲ ਕਰਦੀਆਂ ਹਨ। ਸਰਕਾਰਾਂ ਸਿੱਖਾਂ ਦੇ ਆਪਣੇ ਅਧਿਕਾਰਾਂ ਵਿਚ ਦਖ਼ਲ ਦੇ ਕੇ ਮਨਮਰਜ਼ੀ ਦੇ ਫ਼ੈਸਲੇ ਕਰ ਰਹੀਆਂ ਹਨ। 

ਇਹ ਵੀ ਪੜ੍ਹੋ- ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦਾ ਪ੍ਰਬੰਧਕ ਗੈਰ ਸਿੱਖ ਲਗਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਇਹ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਕਿ ਇਕ ਪਾਵਨ ਤਖ਼ਤ ਸਾਹਿਬ ਦਾ ਪ੍ਰਬੰਧਕ ਗੈਰ ਸਿੱਖ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦਖ਼ਲਅੰਦਾਜ਼ੀ ਆਪਣੇ ਅਧਿਕਾਰ ਵਾਲੀਆਂ ਸਰਕਾਰੀ ਸੰਸਥਾਵਾਂ ਰਾਹੀਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਦੀ ਮਨਸ਼ਾ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੌਮੀ ਘਟਗਿਣਤੀ ਕਮਿਸ਼ਨ ਵੀ ਇਸ ਵਕਤ ਘੱਟਗਿਣਤੀਆਂ ਦੀ ਤਰਜ਼ਮਾਨੀ ਕਰਨ ਦੀ ਥਾਂ ਸਰਕਾਰੀ ਬੋਲੀ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਕੁਝ ਲੋਕਾਂ ਨੂੰ ਸ਼ਰਾਰਤ ਨਾਲ ਵਰਤ ਕੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਪਣੀ ਪਾਰਟੀ ਦੇ ਹਿੱਤ ਸਾਧਣ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸਰਕਾਰੀ ਏਜੰਸੀਆਂ ਨੂੰ ਸਿੱਖ ਸੰਸਥਾਵਾਂ ਦੇ ਮਾਮਲਿਆਂ ਲਈ ਜਾਂਚ ਵਾਸਤੇ ਕਹਿਣਾ ਗੈਰ ਵਾਜਬ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਨੂੰ ਸ਼੍ਰੋਮਣੀ ਕਮੇਟੀ ਦੇ ਜਿਸ ਅੰਤ੍ਰਿੰਗ ਕਮੇਟੀ ਮੈਂਬਰ ਨੇ ਮੰਗ ਪੱਤਰ ਸੌਂਪਿਆ ਸੀ, ਉਸ ਨੇ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਮੈਂਬਰ ਨੇ ਮੰਨਿਆ ਹੈ ਕਿ ਉਨ੍ਹਾਂ ਕੋਲੋਂ ਸ਼੍ਰੋਮਣੀ ਕਮੇਟੀ ’ਚ ਸਰਕਾਰੀ ਦਖ਼ਲ ਮੰਗਣ ਦੀ ਭੁੱਲ ਹੋਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਲਾਲਪੁਰਾ ਰਾਜਨੀਤੀ ਕਰਨ ਦੀ ਥਾਂ ਘਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵੱਲ ਧਿਆਨ ਦੇਣ। ਉਨ੍ਹਾਂ ਸਵਾਲ ਕੀਤਾ ਕਿ ਜੰਮੂ ਕਸ਼ਮੀਰ, ਮਨੀਪੁਰ, ਹਰਿਆਣਾ ਅਤੇ ਹੁਣ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮਾਮਲੇ ਵਿਚ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਕਿਉਂ ਨਹੀਂ ਬੋਲੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰੀ ਵਿਭਾਗ ਅਤੇ ਸਰਕਾਰੀ ਨੁਮਾਇੰਦੇ ਸਿੱਖ ਸੰਸਥਾਵਾਂ ਦੇ ਅੰਦਰੂਨੀ ਮਸਲਿਆਂ ਤੋਂ ਦੂਰ ਰਹਿਣ ਅਤੇ ਆਪਣੀ ਜ਼ਿੰਮੇਵਾਰੀ ਪਛਾਣਨ।

ਅੰਤ੍ਰਿੰਗ ਕਮੇਟੀ ਵੱਲੋਂ ਲਏ ਹੋਏ ਹੋਰ ਫੈਸਲਿਆਂ ਬਾਰੇ ਐਡਵੋਕੇਟ ਧਾਮੀ ਨੇ ਦੱਸਿਆ ਕਿ 1984 ਸਿੱਖ ਕਲਤੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਉੱਚ ਅਦਾਲਤ ’ਚ ਪੈਰਵਾਈ ਲਈ ਪੀੜਤ ਪਰਿਵਾਰਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਬੰਗਸ਼ ਗੁਰਦੁਆਰਾ ਸਾਹਿਬ ਮਾਮਲੇ ਵਿਚ ਅਗਾਊਂ ਜ਼ਮਾਨਤ ਨੂੰ ਚੁਣੌਤੀ ਦੇਣ ਲਈ ਕਾਨੂੰਨੀ ਸਹਾਇਤਾ ਦੇ ਨਾਲ-ਨਾਲ ਮੁੱਖ ਗਵਾਹ ਬੀਬੀ ਲਖਵਿੰਦਰ ਕੌਰ ਨੂੰ ਲੋੜੀਂਦੀ ਵਿੱਤੀ ਮਦਦ ਵੀ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਕੇਸ ਦੀ ਪੈਰਵਾਈ ਤਹਿਤ ਸੁਪਰੀਮ ਕੋਰਟ ਵਿਚ ਸ਼੍ਰੋਮਣੀ ਕਮੇਟੀ ਕਾਨੂੰਨੀ ਮਦਦ ਕਰੇਗੀ।

 

ਇਹ ਵੀ ਪੜ੍ਹੋ- ਬੀਅਰ ਪੀ ਰਹੇ ਲੋਕਾਂ ਨੇ ਢਾਬੇ ’ਤੇ ਕੀਤਾ ਹੰਗਾਮਾ, ਇਤਰਾਜ਼ ਕਰਨ ’ਤੇ ਬਿਜਲੀ ਸਪਲਾਈ ਕਰ ਦਿੱਤੀ ਬੰਦ

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਆ ਰਹੀਆਂ ਸ਼ਤਾਬਦੀਆਂ ਜਾਹੋ-ਜਲਾਲ ਨਾਲ ਮਨਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ 9 ਸਤੰਬਰ 2023 ਨੂੰ ਨਾਭਾ ਦਿਵਸ ਦੀ 100 ਸਾਲਾ ਸ਼ਤਾਬਦੀ, 1 ਅਕਤੂਬਰ 2023 ਨੂੰ ਸਿੰਘ ਸਭਾ ਲਹਿਰ ਦੀ 150 ਸਾਲਾ ਸ਼ਤਾਬਦੀ ਅਤੇ 21 ਫ਼ਰਵਰੀ 2024 ਨੂੰ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਕੀਤੇ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਸੈਮੀਨਾਰ ਅਤੇ ਦੇਸ਼ ਭਰ ਅੰਦਰ ਸਮਾਗਮਾਂ ਦੀ ਲੜੀ ਵੀ ਚਲਾਈ ਜਾਵੇਗੀ। ਐਡਵੋਕੇਟ ਧਾਮੀ ਨੇ ਦੱਸਿਆ ਕਿ ਜੈਤੋ ਦੇ ਮੋਰਚੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇ ਲਿਜਾਣ ਵਾਲੇ ਗੁਰਸਿੱਖ ਦੇ ਪਿੰਡਾਂ ਵਿਚ ਵਿਸ਼ੇਸ਼ ਤੌਰ ’ਤੇ ਸਮਾਗਮ ਕੀਤੇ ਜਾਣਗੇ।  ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਾਲੇਪਾਣੀ ਦੀ ਜੇਲ੍ਹ ’ਚ ਪੰਜਾਬੀਆਂ ਬਾਰੇ ਜਾਣਕਾਰੀ ਦਿੰਦੀ ਅੰਗਰੇਜ਼ੀ ਪੁਸਤਕ ਦੇ ਪੰਜਾਬੀ ਅਨੁਵਾਦ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਬੀਤੇ ਕੱਲ੍ਹ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਇਕ ਸੇਵਾਦਾਰ ਦੀ ਕਰੰਟ ਲੱਗਣ ਨਾਲ ਹੋਈ ਮੌਤ ’ਤੇ ਵੀ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • sgpc
  • strong notice
  • Sikh affairs
  • Advocate Dhami
  • Sikh history
  • Approval
  • sgpc
  • ਸਖ਼ਤ ਨੋਟਿਸ
  • ਸਿੱਖ ਮਾਮਲੇ
  • ਐਡਵੋਕੇਟ ਧਾਮੀ
  • ਸਿੱਖ ਇਤਿਹਾਸ
  • ਪ੍ਰਵਾਨਗੀ

ਬਟਾਲਾ 'ਚ ਵਾਪਰਿਆ ਭਿਆਨਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ’ਚ ਇਕ ਦੀ ਮੌਤ, 2 ਜ਼ਖ਼ਮੀ

NEXT STORY

Stories You May Like

  • scheme for setting up three chemical parks gets approval
    ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ ਪ੍ਰਵਾਨਗੀ
  • advocate dhami expressed grief of sgpc member gurmail singh sangatpura
    ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • uranium enrichment
    ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ
  • advocate dhami condemns sacrilege in dabwali and sakka wali
    ਐਡਵੋਕੇਟ ਧਾਮੀ ਨੇ ਡੱਬਵਾਲੀ ਤੇ ਸੱਕਾ ਵਾਲੀ ’ਚ ਬੇਅਦਬੀ ਕੀਤੀ ਨਿੰਦਾ
  • advocate dhami writes to pm immediate reopening sri kartarpur sahib corridor
    ਗੁ. ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਲਈ ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
  • people  s courts are settling cases that pending for years
    ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
  • sfj calls on punjab students to boycott government
    SFJ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਨੂੰ 15 ਅਗਸਤ ਦੇ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਸੱਦਾ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
  • jalandhar police action
    ਜਲੰਧਰ ਪੁਲਸ ਨੇ ਲੁੱਟ-ਖੋਹ ਕਰਨ ਵਾਲਾ ਮੁਲਜ਼ਮ ਕੀਤਾ ਕਾਬੂ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • fir in phillaur
    ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
Trending
Ek Nazar
indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • a major accident occurred in dinanagar due to rain
      ਦੀਨਾਨਗਰ 'ਚ ਬਾਰਿਸ਼ ਕਾਰਨ ਵਾਪਰਿਆ ਵੱਡਾ ਹਾਦਸਾ, ਮੋਹਨ ਫਰਨੀਚਰ ਹਾਊਸ ਦੀ ਤਿੰਨ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • central jail in news again
      ਕੇਂਦਰੀ ਜੇਲ੍ਹ ਫਿਰ ਤੋਂ ਚਰਚਾ 'ਚ,  ਮੋਬਾਈਲ ਸਮੇਤ ਨਸ਼ੀਲੇ ਪਦਾਰਥ ਬਰਾਮਦ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • 3 arrested including main shooter who opened fire at private hospital
      ਬਟਾਲਾ ਦੇ ਨਿੱਜੀ ਹਸਪਤਾਲ ’ਤੇ ਫਾਇਰਿੰਗ ਕਰਨ ਵਾਲੇ ਮੁੱਖ ਸ਼ੂਟਰ ਸਣੇ 3 ਕਾਬੂ,...
    • man dies after being run over by train
      ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • special camps will be held at 568 polling stations of pathankot
      25 ਅਤੇ 26 ਜੁਲਾਈ ਨੂੰ ਜ਼ਿਲ੍ਹਾ ਪਠਾਨਕੋਟ ਦੇ 568 ਪੋਲਿੰਗ ਸਟੇਸ਼ਨਾਂ 'ਤੇ...
    • major campaign against dengue in gurdaspur
      ਗੁਰਦਾਸਪੁਰ ’ਚ ਡੇਂਗੂ ਵਿਰੁੱਧ ਵੱਡੀ ਮੁਹਿੰਮ: ਪੁਲਸ ਥਾਣੇ ’ਚ ਮਿਲਿਆ ਮੱਛਰ ਦਾ...
    • thieves clean their hands in government primary school singhowal
      ਸਰਕਾਰੀ ਪ੍ਰਾਇਮਰੀ ਸਕੂਲ ਸਿੰਘੋਵਾਲ 'ਚ ਚੋਰਾਂ ਨੇ ਕੀਤੇ ਹੱਥ ਸਾਫ਼, ਕੰਪਿਊਟਰ...
    • advocate dhami expressed grief of sgpc member gurmail singh sangatpura
      ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +