ਨੈਸ਼ਨਲ ਡੈਸਕ : ਦੇਸ਼ ਦੇ ਕਈ ਸੂਬਿਆਂ 'ਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਤੇ ਮਾਰਚ ਦੇ ਪਹਿਲੇ ਹਫ਼ਤੇ 'ਚ ਹੀ ਅਪ੍ਰੈਲ ਵਰਗੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਤੇ ਹਰਿਆਣਾ ਸਮੇਤ ਕਈ ਸੂਬਿਆਂ 'ਚ ਤਾਪਮਾਨ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਨੇ ਹੁਣੇ ਤੋਂ ਹੀ ਪੱਖੇ, ਕੂਲਰ ਤੇ ਏ.ਸੀ. (AC) ਚਲਾਉਣੇ ਸ਼ੁਰੂ ਕਰ ਦਿੱਤੇ ਹਨ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਸਭ ਤੋਂ ਵੱਧ ਤਾਪਮਾਨ ਓਡੀਸ਼ਾ ਦੇ ਝਾਰਸੁਗੁੜਾ 'ਚ 39.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ ਤੇ ਆਂਧਰਾ ਪ੍ਰਦੇਸ਼ 'ਚ ਵੀ ਵੱਧ ਤੋਂ ਵੱਧ ਤਾਪਮਾਨ 37 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਕਾਰਡ ਕੀਤਾ ਜਾ ਰਿਹਾ ਹੈ।
ਪੰਜਾਬ ਤੇ ਗੁਆਂਢੀ ਸੂਬਿਆਂ ਦਾ ਹਾਲ
ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4 ਤੋਂ 8 ਡਿਗਰੀ ਸੈਲਸੀਅਸ ਜ਼ਿਆਦਾ ਦਰਜ ਕੀਤਾ ਜਾ ਰਿਹਾ ਹੈ। ਵਰਤਮਾਨ ਵਿੱਚ ਇਨ੍ਹਾਂ ਇਲਾਕਿਆਂ 'ਚ ਤਾਪਮਾਨ 30 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਜ਼ਿਆਦਾ 'ਹੀਟਵੇਵ' (Heatwave) ਵਾਲੇ ਦਿਨ ਰਹਿਣ ਦੀ ਉਮੀਦ ਹੈ।
ਸਮੇਂ ਤੋਂ ਪਹਿਲਾਂ ਚੱਲੇਗੀ 'ਲੂ'
ਮੌਸਮ ਵਿਭਾਗ ਨੇ ਸੰਕੇਤ ਦਿੱਤਾ ਹੈ ਕਿ ਇਸ ਸਾਲ ਗਰਮ ਹਵਾਵਾਂ (ਲੂ) ਮਈ ਦੀ ਬਜਾਏ ਅਪ੍ਰੈਲ ਦੀ ਸ਼ੁਰੂਆਤ ਵਿੱਚ ਹੀ ਚੱਲਣ ਦੀ ਸੰਭਾਵਨਾ ਹੈ। 5 ਮਾਰਚ ਨੂੰ ਕੋਨਕਣ ਦੇ ਕੁਝ ਇਲਾਕਿਆਂ ਵਿੱਚ ਹੀਟਵੇਵ ਦੀ ਸਥਿਤੀ ਬਹੁਤ ਜ਼ਿਆਦਾ ਗੰਭੀਰ ਹੋ ਸਕਦੀ ਹੈ।
ਮੀਂਹ ਤੇ ਬਰਫਬਾਰੀ ਦੀ ਸੰਭਾਵਨਾ
ਗਰਮੀ ਦੇ ਵਿਚਕਾਰ ਪੱਛਮੀ ਗੜਬੜੀ ਕਾਰਨ ਕੁਝ ਸੂਬਿਆਂ ਨੂੰ ਰਾਹਤ ਵੀ ਮਿਲ ਸਕਦੀ ਹੈ। 5 ਤੋਂ 11 ਮਾਰਚ ਦਰਮਿਆਨ ਜੰਮੂ-ਕਸ਼ਮੀਰ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਇਸ ਤੋਂ ਇਲਾਵਾ 9 ਮਾਰਚ ਨੂੰ ਪੱਛਮੀ ਬੰਗਾਲ ਤੇ ਝਾਰਖੰਡ ਅਤੇ 11 ਮਾਰਚ ਨੂੰ ਬਿਹਾਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਰਾਫ ਦੇ ਘਰ ਹੋਈ ਲੁੱਟ ਦੀ ਘਟਨਾ 'ਤੇ SSP ਆਦਿਤਿਆ ਦਾ ਸਾਹਮਣੇ ਆਇਆ ਬਿਆਨ
NEXT STORY